
ਚੰਡੀਗੜ੍ਹ (ਦ ਸਟੈਲਰ ਨਿਊਜ਼)। ਚੰਡੀਗੜ੍ਹ ਪੰਜਾਬ ਸਰਕਾਰ ਨੇ ਪਤੰਗ ਉਡਾਉਣ ਵਾਲੀ ਚਾਈਨਾਂ ਡੋਰ ਤੇ ਪੂਰੀ ਤਰ੍ਹਾਂ ਪਾਬੰਦੀ ਲਗਾਂ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਚਾਈਨਾਂ ਡੋਰ ਵੇਚਣ ਤੇ ਖਰੀਦਣ ਵਾਲਿਆਂ ਨੂੰ ਸਖਤ ਸਜਾਵਾਂ ਦੇਣ ਲਈ ਵਿਉਂਤਬੰਦੀ ਵੀ ਕਰ ਲਈ ਗਈ ਹੈ।

ਇਸ ਸਬੰਧੀ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਡਾ.ਆਦਰਸ਼ਪਾਲ ਵਿਗ ਨੇ ਕਿਹਾ ਕਿ ਪੰਜਾਬ ਵਿੱਚ ਚਾਈਨਾ ਡੋਰ ਵੇਚਣ ਤੇ ਖਰੀਦਣ ਵਾਲਿਆਂ ਦੀ ਜਾਣਕਾਰੀ ਦੇਣ ਵਾਲੇ ਨੂੰ 25 ਹਜਾਰ ਦੀ ਨਕਦੀ ਦਾ ਇਨਾਮ ਦਿੱਤਾ ਜਾਵੇਗਾ ਤੇ ਜਾਣਕਾਰੀ ਦੇਣ ਵਾਲੇ ਵਿਅਕਤੀ ਦੀ ਜਾਣਕਾਰੀ ਗੁਪਤ ਰੱਖੀ ਜਾਵੇਗੀ ਤੇ ਉਹਨਾਂ ਕਿਹਾ ਕਿ ਚਾਈਨਾਂ ਡੋਰ ਵੇਚਣ ਤੇ ਵਰਤੋਂ ਕਰਨ ਵਾਲੇ ਨੂੰ 10 ਤੋਂ 15 ਹਜਾਰ ਦਾ ਜੁਰਮਾਨਾ ਲਗਾਇਆ ਜਾਵੇਗਾ।












