
ਸੰਗਰੂਰ (ਦ ਸਟੈਲਰ ਨਿਊਜ਼)। ਸੰਗਰੂਰ ਦੇ ਦਿੜ੍ਹਬਾ ਵਿੱਚ ਕਾਰ ਹਾਦਸੇ ਦੌਰਾਨ 2 ਦੋਸਤਾਂ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਲਾਡੀ ਸਿੰਘ ਉਮਰ 20 ਸਾਲਾਂ, ਜਤਿੰਦਰ ਸਿੰਘ ਉਮਰ 24 ਸਾਲਾਂ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਨੌਜਵਾਨ ਜਨਮ ਦਿਨ ਦੀ ਪਾਰਟੀ ਦਾ ਸਾਮਾਨ ਲੈਣ ਗਏ ਸਨ ਜਾਂ ਜਦੋਂ ਉਹ ਵਾਪਸ ਆ ਰਹੇ ਸਨ ਤਾਂ ਸਪੀਡ ਬ੍ਰੇਕਰ ਹੋਣ ਕਾਰਨ ਉਹਨਾਂ ਦੀ ਕਾਰ ਹਵਾ ਵਿੱਚ ਉਛਲ ਕੇ ਦਰੱਖਤ ਵਿੱਚ ਜਾ ਵੱਜੀ ਤੇ ਦੋਵੇਂ ਨੌਜ਼ਵਾਨ ਦੀ ਮੌਕੇ ਤੇ ਹੀ ਮੌਤ ਹੋ ਗਈ।

ਦੋਵਾਂ ਦੀ ਮੌਤ ਦੀ ਖਬਰ ਸੁਣ ਕੇ ਪਰਿਵਾਰਕ ਮੈਬਰਾਂ ਵਿੱਚ ਸੋਂਗ ਦੀ ਲਹਿਰ ਪੈਦਾ ਹੋ ਗਈ। ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।












