Monday, October 19, 2026
Home Chandigarh PRTC & PUNBUS ਮੁਲਾਜ਼ਮਾਂ ਨੇ ਹੜਤਾਲ ਕੀਤੀ ਖਤਮ

PRTC & PUNBUS ਮੁਲਾਜ਼ਮਾਂ ਨੇ ਹੜਤਾਲ ਕੀਤੀ ਖਤਮ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਵਿੱਚ ਸਰਕਾਰੀ ਬੱਸਾਂ ਦੀ ਹੜਤਾਲ ਖ਼ਤਮ ਹੋ ਗਈ ਹੈ। ਜਾਣਕਾਰੀ ਅਨੁਸਾਰ ਪੀਆਰਟੀਸੀ ਤੇ ਪਨਬੱਸ ਠੇਕਾ ਮੁਲਾਜ਼ਮ ਯੂਨੀਅਨ ਦੀ ਪ੍ਰਸ਼ਾਸਨ ਨਾਲ ਮੀਟਿੰਗ ਹੋਈ। ਜਿਸ ਤੋਂ ਬਾਅਦ ਹੜਤਾਲ ਖਤਮ ਦਾ ਫੈਸਲਾ ਕੀਤਾ ਗਿਆ। ਇਸ ਤੋਂ ਬਾਅਦ ਮੁੱਖਮੰਤਰੀ ਭਗਵੰਤ ਸਿੰਘ ਮਾਨ ਨਾਲ 15 ਜਨਵਰੀ ਨੂੰ ਮੀਟਿੰਗ ਤੈਅ ਕੀਤੀ ਗਈ ਹੈ।

Advertisements

ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕੱਚੇ ਕੰਮ ਨਾਲ ਖੁਦ ਵਾਅਦਾ ਕੀਤਾ ਸੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੇ ਵਿਚੋਲਗੀ ਸਿਸਟਮ ਖਤਮ ਕੀਤਾ ਜਾਵੇਗਾ ਕਿਲੋਮੀਟਰ ਸਕੀਮਾਂ ਨੂੰ ਬੰਦ ਕਰਕੇ ਨਵੀਆਂ ਬੱਸਾਂ ਪਾ ਕੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ ਅਤੇ ਵਿਭਾਗ ਵਿੱਚ ਠੇਕੇਦਾਰੀ ਸਿਸਟਮ ਪੂਰਨ ਰੂਪ ਵਿੱਚ ਖਤਮ ਹੋਵੇਗਾ ਪਰ ਅੱਜ ਢਾਈ ਸਾਲ ਬੀਤਣ ਦੇ ਬਾਵਜੂਦ ਵੀ ਸਰਕਾਰ ਨੇ ਕਿਸੇ ਮੰਗ ਵੱਲ ਧਿਆਨ ਨਹੀਂ ਦਿੱਤਾ ਵਾਰ-ਵਾਰ ਮੀਟਿੰਗਾਂ ਦੇਣ ਦੇ ਬਾਵਜੂਦ ਵੀ ਕੋਈ ਮਸਲਾ ਹੱਲ ਨਹੀਂ ਹੋਇਆ। ਜਿਸ ਕਾਰਨ ਮਜ਼ਬੂਰਨ ਉਹਨਾਂ ਨੂੰ ਇਹ ਕਦਮ ਚੁੱਕਣਾ ਪਿਆ ਹੈ।

LEAVE A REPLY

Please enter your comment!
Please enter your name here