
ਭਵਾਨੀਗੜ੍ਹ (ਦ ਸਟੈਲਰ ਨਿਊਜ਼)। ਭਵਾਨੀਗੜ੍ਹ ਵਿੱਚ ਬੱਚਿਆਂ ਨਾਲ ਭਰੀ ਸਕੂਲ ਬੱਸ ਕਾਰ ਨਾਲ ਟਕਰਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਹਾਦਸੇ ਦੌਰਾਨ 11 ਬੱਚੇ ਗੰਭੀਰ ਜ਼ਖਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਭਵਾਨੀਗੜ੍ਹ ਦੇ ਨਿੱਜੀ ਸਕੂਲ ਦੀ ਬੱਸ ਨਾਭਾ ਕੈਂਚੀਆ ਵਿਖੇ ਇੱਕ ਕਾਰ ਨਾਲ ਟਕਰਾ ਗਈ।

ਟੱਕਰ ਇੰਨੀ ਕੁ ਭਿਆਨਕ ਸੀ ਕਿ ਹਾਦਸੇ ਦੌਰਾਨ 11 ਬੱਚੇ ਜ਼ਖਮੀ ਹੋ ਗਏ। ਜ਼ਖਮੀ ਹਾਲਤ ਵਿੱਚ ਬੱਚਿਆਂ ਨੂੰ ਪ੍ਰਾਈਵੇਟ ਹਸਪਤਾਲ ਭਰਤੀ ਕਰਵਾਇਆ ਗਿਆ ਜਿੱਥੇ ਕਿ ਉਹਨਾਂ ਦਾ ਇਲਾਜ਼ ਚੱਲ ਰਿਹਾ ਹੈ। ਫਿਲਹਾਲ ਟੱਕਰ ਹੋਣ ਦੇ ਕਾਰਨਾਂ ਦਾ ਅਜੇ ਤੱਕ ਕੁੱਝ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।












