
ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਸਕੂਲ ਸਿੱਖਿਆ ਬੋਰਡ ਦੀ ਅੱਠਵੀਂ, ਦਸਵੀਂ ਅਤੇ ਬਾਰਵੀਂ ਸ਼੍ਰੇਣੀ ਦੇ ਪ੍ਰੀਖਿਆ ਲਈ ਐਲਾਨ ਕਰ ਦਿੱਤਾ ਹੈ। ਫਰਵਰੀ/ਮਾਰਚ 2025 ਦੀ ਸਲਾਨਾ ਪ੍ਰੀਖਿਆ (ਸਮੇਤ ਓਪਨ ਸਕੂਲ) 19 ਫਰਵਰੀ 2025 ਤੋਂ ਸ਼ੁਰੂ ਕਰਵਾਈ ਜਾਣੀ ਹੈ। ਅੱਠਵੀਂ ਸ਼੍ਰੇਣੀ ਦੀ ਪ੍ਰੀਖਿਆ ਮਿਤੀ 19 ਫਰਵਰੀ 2025 ਤੋਂ 7 ਮਾਰਚ 2025 ਤੱਕ ਦਸਵੀਂ ਸ਼੍ਰੇਣੀ ਦੀ ਪ੍ਰੀਖਿਆ 10 ਮਾਰਚ 2025 ਤੋਂ 4 ਅਪ੍ਰੈਲ 2025 ਤੱਕ ਅਤੇ ਬਾਰਵੀ ਸ਼੍ਰੇਣੀ ਦੀ ਪ੍ਰੀਖਿਆ 19 ਫਰਵਰੀ 2025 ਤੋਂ 4 ਅਪ੍ਰੈਲ 2025 ਤੱਕ ਬੋਰਡ ਵੱਲੋਂ ਸਥਾਪਤ ਪ੍ਰੀਖਿਆ ਕੇਂਦਰਾਂ ਵਿੱਚ ਕਰਵਾਈ ਜਾਵੇਗੀ। ਡੇਟਸ਼ੀਟ,ਹਦਾਇਤਾਂ ਅਤੇ ਹੋਰ ਵਧੇਰੇ ਜਾਣਕਾਰੀ ਬੋਰਡ ਦੀ ਵੈਬਸਾਈਟ www.pseb.ac.in ਤੇ ਉਪਲਬਧ ਹੈ।













