Saturday, November 14, 2026
Home Latest ਪੁਲਿਸ ਐਨਕਾਊਂਟਰ ਵਿੱਚ ਜ਼ਖਮੀ ਹੋਏ ਗੈਂਗਸਟਰ ਨੇ ਭੱਜਣ ਦੀ ਕੀਤੀ ਕੋਸ਼ਿਸ਼, ਕਾਬੂ

ਪੁਲਿਸ ਐਨਕਾਊਂਟਰ ਵਿੱਚ ਜ਼ਖਮੀ ਹੋਏ ਗੈਂਗਸਟਰ ਨੇ ਭੱਜਣ ਦੀ ਕੀਤੀ ਕੋਸ਼ਿਸ਼, ਕਾਬੂ

ਤਰਨਤਾਰਨ (ਦ ਸਟੈਲਰ ਨਿਊਜ਼)। ਤਰਨਤਾਰਨ ਦੇ ਸਿਵਲ ਹਸਪਤਾਲ ਵਿੱਚੋਂ ਗੈਂਗਸਟਰ ਵੱਲੋਂ ਭੱਜਣ ਦੀ ਕੋਸ਼ਿਸ਼ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਤੜਕਸਾਰ ਸਵੇਰੇ ਗੈਂਗਸਟਰਾਂ ਤੇ ਪੁਲਿਸ ਵਿਚਾਲੇ ਐਨਕਾਊਂਟਰ ਹੋਇਆ ਸੀ। ਇਸ ਐਨਕਾਊਂਟਰ ਦੌਰਾਨ 2 ਬਦਮਾਸ਼ਾਂ ਨੂੰ ਕਾਬੂ ਕੀਤਾ ਗਿਆ ਸੀ ਜਿਸ ਵਿੱਚੋਂ ਗੈਂਗਸਟਰ ਗੁਰਲਾਲ ਜੀਤ ਨਾਂ ਦੇ ਬਦਮਾਸ਼ ਨੂੰ ਗੋਲੀ ਲੱਗ ਗਈ ਸੀ ਜਿਸਨੂੰ ਜ਼ਖਮੀ ਹਾਲਤ ਵਿੱਚ ਸਿਵਲ ਹਸਪਤਾਲ ਤਰਨਤਾਰਨ ਵਿਖੇ ਇਲਾਜ਼ ਲਈ ਭਰਤੀ ਕਰਵਾਇਆ ਗਿਆ ਸੀ।

Advertisements

ਜਿੱਥੇ ਉਸਦਾ ਇਲਾਜ ਚੱਲ ਰਿਹਾ ਸੀ। ਪਰ ਗੈਂਗਸਟਰ ਨੇ ਹਸਪਤਾਲ ਵਿੱਚੋਂ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਮੁਲਾਜ਼ਮਾਂ ਨੇ ਉਸਨੂੰ ਮੁੜ ਤੋਂ ਕਾਬੂ ਕਰ ਲਿਆ ਫਿਲਹਾਲ ਜ਼ਖਮੀ ਗੈਂਗਸਟਰ ਦਾ ਇਲਾਜ਼ ਚੱਲ ਰਿਹਾ ਹੈ।

LEAVE A REPLY

Please enter your comment!
Please enter your name here