
ਜੰਮੂ-ਅੰਮ੍ਰਿਤਸਰ (ਦ ਸਟੈਲਰ ਨਿਊਜ਼)। ਜੰਮੂ-ਅੰਮ੍ਰਿਤਸਰ ਨੈਸ਼ਨਲ ਹਾਈਵੇ ਤੇ ਕਿੰਨੂਆਂ ਨਾਲ ਭਰਿਆ ਟਰੱਕ ਇੱਕ ਕਾਰ ਦੇ ਉੱਪਰ ਪਲਟਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਹਾਦਸੇ ਦੌਰਾਨ 2 ਕਾਰ ਸਵਾਰ ਨੌਜਵਾਨਾਂ ਦੀ ਮੌਤ ਹੋ ਗਈ ਜਦਕਿ 1 ਗੰਭੀਰ ਜ਼ਖਮੀ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਅੰਮ੍ਰਿਤਸਰ ਵੱਲੋਂ ਆ ਰਹੀ ਕਾਰ ਜਦੋਂ ਗੁਰਦਾਸਪੁਰ ਦੇ ਬੱਸ ਸਟੈਂਡ ਵੱਲ ਮੋੜ ਕੱਟ ਰਹੀ ਸੀ ਤਾਂ ਧੁੰਦ ਕਾਰਨ ਚਾਲਕ ਨੂੰ ਕੁੱਝ ਦਿਖਾਈ ਨਹੀਂ ਦਿੱਤਾ ਤੇ ਇਸ ਵਿਚਾਲੇ ਟਰੱਕ ਬੇਕਾਬੂ ਹੋ ਕੇ ਪਲਟ ਗਿਆ ਤੇ ਟਰੱਕ ਕਾਰ ਤੇ ਡਿੱਗ ਗਿਆ।

ਇਸ ਕਾਰਨ ਕਿੰਨੂਆਂ ਨਾਲ ਭਰੇ ਟਰੱਕ ਤੇ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਫਿਲਹਾਲ ਹਾਦਸੇ ਦੌਰਾਨ ਕੋਈ ਵੀ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਹਾਦਸਾ ਇੰਨਾ ਕੁ ਭਿਆਨਕ ਸੀ ਕਿ ਹਾਦਸੇ ਦੌਰਾਨ 2 ਨੌਜ਼ਵਾਨਾਂ ਦੀ ਮੌਤ ਹੋ ਗਈ ਜਦਕਿ ਟਰੱਕ ਚਾਲਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਪਹੁੰਚਾਇਆ ਗਿਆ।












