
ਉੱਤਰ ਪ੍ਰਦੇਸ਼ (ਦ ਸਟੈਲਰ ਨਿਊਜ਼)। ਲਿਸਾੜੀ ਥਾਣਾ ਖੇਤਰ ਦੇ ਸੋਹੇਲ ਗਾਰਡਨ ਵਿੱਚ ਇੱਕੋ ਪਰਿਵਾਰ ਦੇ 5 ਜੀਆਂ ਦੀ ਮੌਤ ਹੋ ਗਈ। ਲਾਸ਼ਾਂ ਘਰ ਦੇ ਇਕ ਕਮਰੇ ਵਿੱਚ ਬੈੱਡ ਦੇ ਅੰਦਰ ਪਈਆਂ ਮਿਲੀਆਂ। ਮਰਨ ਵਾਲਿਆਂ ਵਿੱਚ ਬੱਚੇ ਵੀ ਸ਼ਾਮਲ ਹਨ। ਕਤਲ ਦੀ ਵਾਰਦਾਤ ਨੂੰ ਪੱਥਰ ਕੱਟਣ ਵਾਲੀ ਮਸ਼ੀਨ ਨਾਲ ਅੰਜਾਮ ਦਿੱਤਾ ਗਿਆ। ਮਰਨ ਵਾਲਿਆਂ ਵਿੱਚ ਪਤੀ, ਪਤਨੀ ਅਤੇ ਤਿੰਨ ਬੱਚੇ ਸ਼ਾਮਲ ਹਨ। ਪਤੀ ਦਾ ਗਲਾ ਵੱਢ ਕੇ ਗਠੜੀ ਵਿੱਚ ਬੰਨ੍ਹ ਕੇ ਕਮਰੇ ਤੋਂ ਬਾਹਰ ਸੁੱਟ ਦਿੱਤਾ ਗਿਆ, ਜਦਕਿ ਪਤਨੀ ਅਤੇ ਬੱਚਿਆਂ ਦਾ ਕਤਲ ਕਰਕੇ ਉਨ੍ਹਾਂ ਦੀਆਂ ਲਾਸ਼ਾਂ ਬੈੱਡ ਬਾਕਸ ਵਿੱਚ ਰੱਖ ਦਿੱਤੀਆਂ ਗਈਆਂ।

ਜਾਣਕਾਰੀ ਦਿੰਦੇ ਗੁਆਂਢੀਆਂ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਤੋਂ ਪਰਿਵਾਰ ਦੇ ਕਿਸੇ ਵੀ ਮੈਂਬਰ ਨੂੰ ਕਿਸੇ ਨੇ ਨਹੀਂ ਦੇਖਿਆ। ਜਦੋਂ ਬਦਬੂ ਆਉਣ ਲੱਗੀ ਤਾਂ ਲੋਕਾਂ ਨੇ ਪੁਲਿਸ ਨੂੰ ਸੂਚਿਤ ਕੀਤਾ। ਇਸ ਘਰ ਵਿੱਚ ਇਕ ਪੱਥਰ ਦੀਆਂ ਟਾਈਲਾਂ ਦਾ ਕੰਮ ਕਰਨ ਵਾਲਾ ਕਾਰੀਗਰ ਆਪਣੀ ਪਤਨੀ ਅਤੇ ਤਿੰਨ ਬੱਚਿਆਂ ਨਾਲ ਰਹਿੰਦਾ ਸੀ। ਪੁਲਿਸ ਟੀਮ ਨੇ ਮੌਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।












