Tuesday, October 27, 2026
Home Latest ਸੰਘਣੀ ਧੁੰਦ ਕਾਰਨ ਟੋਭੇ ਵਿੱਚ ਡਿੱਗੀ ਕਾਰ, 3 ਨੌਜ਼ਵਾਨਾਂ ਦੀ ਮੌਤ

ਸੰਘਣੀ ਧੁੰਦ ਕਾਰਨ ਟੋਭੇ ਵਿੱਚ ਡਿੱਗੀ ਕਾਰ, 3 ਨੌਜ਼ਵਾਨਾਂ ਦੀ ਮੌਤ

ਨਾਭਾ (ਦ ਸਟੈਲਰ ਨਿਊਜ਼)। ਨਾਭਾ ਦੇ ਪਿੰਡ ਦਿੱਤੂਪੁਰ ਵਿਖੇ 3 ਨੌਜਵਾਨਾਂ ਦੀ ਸੜਕ ਹਾਦਸੇ ਦੌਰਾਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾਂ ਦੀ ਪਹਿਚਾਣ ਕਮਲਪ੍ਰੀਤ ਉਮਰ 18 ਸਾਲਾਂ, ਹਰਦੀਪ ਸਿੰਘ ਉਮਰ 30 ਸਾਲਾਂ, ਇੰਦਰਜੋਤ ਸਿੰਘ ਉਮਰ 23 ਸਾਲਾਂ ਵਜੋਂ ਹੋਈ ਹੈ। ਇੰਦਰਜੋਤ ਵੇਰਕਾ ਮਿਲਕ ਪਲਾਂਟ ਵਿੱਚ ਕੰਮ ਕਰਦਾ ਸੀ। ਦੱਸਿਆ ਜਾ ਰਿਹਾ ਹੈ ਕਿ ਚਾਰੋਂ ਨੌਜ਼ਵਾਨ ਕਾਰ ਵਿੱਚ ਸਵਾਰ ਹੋ ਕੇ ਘਰ ਵੱਲ ਜਾ ਰਹੇ ਸਨ ਤਾਂ ਰਸਤੇ ਵਿੱਚ ਇੱਕ ਨੌਜਵਾਨ ਉਤਰ ਕੇ ਮੋਬਾਈਲ ਦੀ ਬੈਟਰੀ ਨਾਲ ਰਸਤਾ ਵਿਖਾਉਣ ਲੱਗ ਪਿਆ।

Advertisements

ਪਰ ਧੁੰਦ ਇੰਨੀ ਜ਼ਿਆਦਾ ਸੀ ਕਿ ਕਾਰ ਪਿੰਡ ਦੇ ਟੋਭੇ ਵਿੱਚ ਡਿੱਗ ਪਈ ਤੇ ਜਿਸ ਵਿੱਚ ਚਾਰ ਨੌਜਵਾਨ ਸਵਾਰ ਸਨ। ਇੱਕ ਨੌਜਵਾਨ ਨੂੰ ਮੌਕੇ ਤੇ ਕੱਢ ਲਿਆ ਗਿਆ ਤੇ ਤਿੰਨ ਨੌਜਵਾਨਾਂ ਦੀ ਮੌਕੇ ਤੇ ਹੀ ਮੌਤ ਹੋ ਗਈ। ਤਿੰਨਾਂ ਨੌਜਵਾਨਾਂ ਦੀ ਮੌਤ ਦੀ ਖਬਰ ਸੁਣ ਕੇ ਪਰਿਵਾਰਕ ਮੈਬਰਾਂ ਵਿੱਚ ਸੋਂਗ ਦੀ ਲਹਿਰ ਪੈਦਾ ਹੋ ਗਈ।  ਘਟਨਾ ਦੀ ਸੂਚਨਾ ਮਿਲਣ ਤੇ ਪੁਲਿਸ ਮੌਕੇ ਤੇ ਪਹੁੰਚ ਗਈ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here