Monday, October 26, 2026
Home Latest ਟਰੈਕਟਰ ਟਰਾਲੀ ਦੇ ਪਿੱਛੇ ਟਕਰਾਈ ਸਕੂਲ ਵੈਨ, ਬਾਲ-ਬਾਲ ਬਚੇ ਬੱਚੇ

ਟਰੈਕਟਰ ਟਰਾਲੀ ਦੇ ਪਿੱਛੇ ਟਕਰਾਈ ਸਕੂਲ ਵੈਨ, ਬਾਲ-ਬਾਲ ਬਚੇ ਬੱਚੇ

ਪਠਾਨਕੋਟ (ਦ ਸਟੈਲਰ ਨਿਊਜ਼)।  ਪਠਾਨਕੋਟ ਦੇ ਸੁੰਦਰਚਕ ਰੋਡ ਤੇ ਇੱਕ ਸਕੂਲ ਵੈਨ ਦੇ ਟਰੈਕਟਰ ਟਰਾਲੀ ਦੇ ਪਿੱਛੇ ਟਕਰਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਹਾਦਸੇ ਦੌਰਾਨ ਵੈਨ ਚਾਲਕ ਗੰਭੀਰ ਜ਼ਖਮੀ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਪਠਾਨਕੋਟ ਦੇ ਸੁੰਦਰਚਕ ਰੋਡ ਤੇ ਇੱਕ ਸਕੂਲ ਬੱਸ ਟਰੈਕਟਰ ਟਰਾਲੀ ਦੇ ਪਿੱਛੇ ਟਕਰਾ ਗਈ।

Advertisements

ਟੱਕਰ ਇੰਨੀ ਕੁ ਭਿਆਨਕ ਸੀ ਕਿ ਬੱਸ ਚਾਲਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਤੇ ਸਕੂਲ ਬੱਸ ਵਿੱਚ ਸਵਾਰ ਬੱਚੇ ਬਾਲ-ਬਾਲ ਬਚ ਗਏ। ਘਟਨਾ ਤੋਂ ਬਾਅਦ ਟਰੈਕਟਰ ਟਰਾਲੀ ਦਾ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਟਰੈਕਟਰ ਟਰਾਲੀ ਨੂੰ ਕਬਜ਼ੇ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here