Thursday, October 22, 2026
Home Latest ਪਿੰਡ ਬਹਾਦਰਪੁਰ ਨਜ਼ਦੀਕ ਟਰੈਕਟਰ ਟਰਾਲੀ ਤੇ ਬੱਸ ਵਿਚਕਾਰ ਹੋਈ ਭਿਆਨਕ ਟੱਕਰ, 1...

ਪਿੰਡ ਬਹਾਦਰਪੁਰ ਨਜ਼ਦੀਕ ਟਰੈਕਟਰ ਟਰਾਲੀ ਤੇ ਬੱਸ ਵਿਚਕਾਰ ਹੋਈ ਭਿਆਨਕ ਟੱਕਰ, 1 ਦੀ ਮੌਤ, 11 ਜ਼ਖਮੀ

ਸੰਗਰੂਰ (ਦ ਸਟੈਲਰ ਨਿਊਜ਼)। ਸੰਗਰੂਰ ਦੇ ਪਿੰਡ ਬਹਾਦਰਪੁਰ ਨਜ਼ਦੀਕ ਪੀਆਰਟੀਸੀ ਬੱਸ ਅਤੇ ਟਰੈਕਟਰ ਟਰਾਲੀ ਵਿਚਾਲੇ ਭਿਆਨਕ ਟੱਕਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਹਾਦਸੇ ਦੌਰਾਨ ਕੰਡਕਟਰ ਦੀ ਮੌਤ ਹੋ ਗਈ ਜਦਕਿ 11 ਵਿਅਕਤੀ ਜ਼ਖ਼ਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਬੱਸ ਸੰਗਰੂਰ ਤੋਂ ਬਰਨਾਲੇ ਵੱਲ ਜਾ ਰਹੀ ਸੀ ਤੇ ਜਦੋਂ ਉਹ ਪਿੰਡ ਬਹਾਦਰਪੁਰ ਨਜ਼ਦੀਕ ਪਹੁੰਚੀ ਤਾਂ ਅਚਾਨਕ ਇੱਟਾਂ ਨਾਲ ਭਰੀ ਤੇਜ਼ ਰਫਤਾਰ ਟਰੈਕਟਰ ਟਰਾਲੀ ਨੇ ਬੱਸ ਨੂੰ ਟੱਕਰ ਮਾਰ ਦਿੱਤੀ।

Advertisements

ਟੱਕਰ ਇੰਨੀ ਕੁ ਭਿਆਨਕ ਸੀ ਕਿ ਹਾਦਸੇ ਦੌਰਾਨ ਬੱਸ ਕੰਡਕਟਰ ਦੀ ਮੌਤ ਹੋ ਗਈ ਤੇ 11 ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜੇ ਵਿੱਚ ਲੈ ਕੇ ਜ਼ਖਮੀਆਂ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here