
ਪਟਿਆਲਾ (ਦ ਸਟੈਲਰ ਨਿਊਜ਼)। ਜ਼ਿਲ੍ਹਾ ਭਾਸ਼ਾ ਅਫ਼ਸਰ ਮਨਜਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਸ਼ਾ ਵਿਭਾਗ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਜ਼ਿਲ੍ਹਾ ਭਾਸ਼ਾ ਦਫ਼ਤਰ, ਪਟਿਆਲਾ ਵਿਖੇ ਜਨਵਰੀ 2025 ਤੋਂ ‘ਉਰਦੂ ਆਮੋਜ਼’ ਸਿਖਲਾਈ ਦੀਆਂ ਜਮਾਤਾਂ ਵਿੱਚ ਦਾਖ਼ਲਾ ਲੈਣ ਦੀ ਆਖ਼ਰੀ ਮਿਤੀ 10 ਜਨਵਰੀ 2015 ਤੋਂ ਵਧਾ ਕੇ 20 ਜਨਵਰੀ 2025 ਕੀਤੀ ਜਾਂਦੀ ਹੈ। ਇਹ ਸਿਖਲਾਈ ਜਨਵਰੀ ਮਹੀਨੇ (2025) ਤੋਂ ਸ਼ੁਰੂ ਹੋ ਕੇ ਜੂਨ (2025) ਮਹੀਨੇ ਤੱਕ ਚੱਲੇਗੀ। ਇਸ ਸਿਖਲਾਈ ਦੀ ਮਿਆਦ ਛੇ ਮਹੀਨੇ ਦੀ ਹੈ। ਇਸ ਸਿਖਲਾਈ ਦੀ ਸਮੁੱਚੀ ਇੱਕ ਵਾਰ ਦੀ ਫੀਸ 500/- ਰੁਪਏ ਹੈ।

ਇਸ ਜਮਾਤ ਦਾ ਸਮਾਂ ਸ਼ਾਮ 5.00 ਵਜੇ ਤੋਂ ਲੈ ਕੇ 6.00 ਵਜੇ ਤੱਕ ਦਾ ਹੈ। ਇਸ ਲਈ ਉਰਦੂ ਸਿੱਖਣ ਦੇ ਚਾਹਵਾਨ ਵਿਅਕਤੀ ਮਿਤੀ 20 ਜਨਵਰੀ 2025 ਤੱਕ ਦਫ਼ਤਰ, ਜ਼ਿਲ੍ਹਾ ਭਾਸ਼ਾ ਅਫ਼ਸਰ (ਭਾਸ਼ਾ ਭਵਨ), ਸ਼ੇਰਾਂ ਵਾਲਾ ਗੇਟ, ਪਟਿਆਲਾ ਵਿਖੇ ਆਪਣਾ ਫਾਰਮ (ਸਮੇਤ ਇਕ ਪਾਸਪੋਰਟ ਸਾਈਜ਼ ਫੋਟੋ, ਆਧਾਰ ਕਾਰਡ ਅਤੇ ਵਿਦਿਅਕ ਯੋਗਤਾ ਦੇ ਸਰਕਟੀਫਿਕੇਟ ਦੀ ਫੋਟੋ ਕਾਪੀ) ਭਰ ਕੇ ਦਾਖਲਾ ਲੈ ਸਕਦੇ ਹਨ। ਉਰਦੂ ਆਮੋਜ਼ ਦੀ ਸਿਖਲਾਈ ਸਬੰਧੀ ਕਿਸੇ ਕਿਸਮ ਦੀ ਜਾਣਕਾਰੀ ਲਈ ਦਫ਼ਤਰ ਦੀ ਈਮੇਲ [email protected] ਰਾਹੀਂ ਸੰਪਰਕ ਕੀਤਾ ਜਾ ਸਕਦਾ ਹੈ।












