Wednesday, October 28, 2026
Home Latest ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 13 ਜਨਵਰੀ ਨੂੰ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 13 ਜਨਵਰੀ ਨੂੰ

The Stellar News Logo

ਪਟਿਆਲਾ (ਦ ਸਟੈਲਰ ਨਿਊਜ਼)। ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 13 ਜਨਵਰੀ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਐਚ.ਡੀ.ਬੀ. ਫਾਈਨਾਂਸ ਵਿੱਚ ਸੇਲਜ਼ਪਰਸਨ ਤੇ ਟੈਲੀ ਕਾਲਿੰਗ ਦੀ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ, ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਬਿਊਰੋ ਮੇਜਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਐਚ.ਡੀ.ਬੀ. ਫਾਈਨਾਂਸ ਵੱਲੋਂ ਸੇਲਜ਼ਪਰਸਨ ਤੇ ਟੈਲੀ ਕਾਲਿੰਗ ਦੀ ਅਸਾਮੀਆਂ ਲਈ ਉਮੀਦਵਾਰਾਂ ਦੀ ਮੰਗ ਕੀਤੀ ਗਈ ਹੈ, ਜਿਨ੍ਹਾਂ ਉਮੀਦਵਾਰਾਂ ਕੋਲ ਬਾਰ੍ਹਵੀਂ, ਗ੍ਰੈਜੂਏਸ਼ਨ ਦੀ ਯੋਗਤਾ ਹੋਵੇ ਉਹ ਇਸ ਅਸਾਮੀ ਲਈ ਇੰਟਰਵਿਊ ਦੇ ਸਕਦੇ ਹਨ।

Advertisements

ਜਿਨ੍ਹਾਂ ਉਮੀਦਵਾਰਾਂ ਦੀ ਉਮਰ 18-30 ਸਾਲ ਹੋਵੇ ਅਤੇ  ਲੜਕੇ ਤੇ ਲੜਕੀਆਂ ਦੋਵੇਂ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈ ਸਕਦੇ ਹਨ। ਨੌਕਰੀ ਦੇ ਚਾਹਵਾਨ ਉਮੀਦਵਾਰ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ, ਉਨ੍ਹਾਂ ਦੀਆਂ ਫੋਟੋਕਾਪੀਆਂ ਅਤੇ ਰਜ਼ਿਊਮੇ ਨਾਲ ਲੈ ਕੇ ਮਿਤੀ 13 ਜਨਵਰੀ 2025  ਦਿਨ ਸੋਮਵਾਰ, ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਲਾਕ ਡੀ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਨੇੜੇ ਸੇਵਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈਣ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ‘ਤੇ ਸੰਪਰਕ ਕਰ ਸਕਦੇ ਹਨ।

LEAVE A REPLY

Please enter your comment!
Please enter your name here