Thursday, October 29, 2026
Home Latest ਚਾਈਨਾ ਡੋਰ ਦੀ ਚਪੇਟ ਵਿੱਚ ਆਉਣ ਕਾਰਨ ਮੋਟਰਸਾਈਕਲ ਸਵਾਰ ਵਿਅਕਤੀ ਦਾ ਕੱਟਿਆ...

ਚਾਈਨਾ ਡੋਰ ਦੀ ਚਪੇਟ ਵਿੱਚ ਆਉਣ ਕਾਰਨ ਮੋਟਰਸਾਈਕਲ ਸਵਾਰ ਵਿਅਕਤੀ ਦਾ ਕੱਟਿਆ ਗਲਾਂ

ਜਲੰਧਰ (ਦ ਸਟੈਲਰ ਨਿਊਜ਼)। ਜਲੰਧਰ ਦੇ ਆਦਮਪੁਰ ਵਿੱਚ 45 ਸਾਲਾ ਵਿਅਕਤੀ ਦੀ ਚਾਈਨਾ ਡੋਰ ਦੀ ਚਪੇਟ ਵਿੱਚ ਆਉਣ ਕਾਰਨ ਗੰਭੀਰ ਜ਼ਖਮੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜ਼ਖਮੀ ਵਿਅਕਤੀ ਦੀ ਪਹਿਚਾਣ ਹਰਪ੍ਰੀਤ ਸਿੰਘ ਪਿੰਡ ਸਰੋਬੜ ਵਜੋਂ ਹੋਈ ਹੈ। ਜਾਣਕਾਰੀ ਦਿੰਦੇ ਹਰਪ੍ਰੀਤ ਦੀ ਪਤਨੀ ਨੇ ਦੱਸਿਆ ਕਿ ਹਰਪ੍ਰੀਤ ਦੁਪਹਿਰ ਨੂੰ ਆਪਣੇ ਨਿੱਜੀ ਕੰਮ ਲਈ ਮੋਟਰਸਾਈਕਲ ਤੇ ਸਵਾਰ ਹੋ ਕੇ ਆਦਮਪੁਰ ਗਿਆ ਸੀ ਤੇ ਜਦੋਂ ਉਹ ਆਦਮਪੁਰ ਤੋਂ ਵਾਪਸ ਆਉਦਾ ਪਿਆ ਸੀ ਤਾਂ ਭੋਗਪੁਰ ਪਿੰਡ ਨਾਹਲ ਵਿਖੇ ਚਾਈਨਾ ਡੋਰ ਦੀ ਲਪੇਟ ਵਿੱਚ ਆਉਣ ਨਾਲ ਉਸਦਾ ਗਲਾ ਕੱਟ ਹੋ ਗਿਆ ਤੇ ਉਹ ਬੇਹੋਸ਼ ਹੋ ਗਿਆ। 

Advertisements

ਮੌਕੇ ਤੇ ਮੌਜੂਦ ਰਾਹਗੀਰਾਂ ਨੇ ਵਿਅਕਤੀ ਨੂੰ ਆਦਮਪੁਰ ਦੇ ਇੱਕ ਪ੍ਰਾਈਵੇਟ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਜਿੱਥੇ ਕਿ ਉਸਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਇਸ ਸਬੰਧੀ ਡਾਕਟਰ ਨੇ ਦੱਸਿਆ ਕਿ ਉਸਦੀ ਸਾਹ ਦੀ ਨੱਸ ਠੀਕ ਹੈ ਤੇ ਬਾਕੀ ਗਲਾ ਕੱਟਿਆ ਗਿਆ ਹੈ।

LEAVE A REPLY

Please enter your comment!
Please enter your name here