Sunday, October 18, 2026
Home Latest ਗੈਸ ਲੀਕ ਹੋਣ ਕਾਰਨ ਸਿਲੰਡਰ ਫਟਿਆ, 1 ਵਿਅਕਤੀ ਗੰਭੀਰ ਜ਼ਖਮੀ

ਗੈਸ ਲੀਕ ਹੋਣ ਕਾਰਨ ਸਿਲੰਡਰ ਫਟਿਆ, 1 ਵਿਅਕਤੀ ਗੰਭੀਰ ਜ਼ਖਮੀ

ਬਰਨਾਲਾ (ਦ ਸਟੈਲਰ ਨਿਊਜ਼)। ਬਰਨਾਲਾ ਦੇ ਪਿੰਡ ਭਦੌੜ ਵਿਖੇ ਗੈਸ ਸਿਲੰਡਰ ਦੇ ਧਮਾਕੇ ਨਾਲ ਇੱਕ ਵਿਅਕਤੀ ਦੇ ਬੁਰੀ ਤਰ੍ਹਾਂ ਨਾਲ ਝੁਲਸਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਦਿੰਦੇ ਪੀੜਤ ਦੇ ਗੁਆਂਢੀ ਨੇ ਦੱਸਿਆ ਕਿ ਸਵੇਰੇ ਇੱਕ ਜ਼ੋਰਦਾਰ ਧਮਾਕਾ ਹੋਇਆ। ਉਸਨੇ ਦੱਸਿਆ ਕਿ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਦਰਵਾਜੇ ਦੀਆਂ ਖਿੜਕੀਆਂ ਟੁੱਟ ਗਈਆ ਤੇ ਵਿਹੜੇ ਵਿੱਚ ਕੱਚ ਖਿਲੜ੍ਹ ਗਿਆ।

Advertisements

ਉਹਨਾਂ ਦੱਸਿਆ ਕਿ ਉਕਤ ਵਿਅਕਤੀ ਦਾ ਪਰਿਵਾਰ ਕੀਤੇ ਗਿਆ ਹੋਇਆ ਸੀ ਤੇ ਘਰ ਵਿੱਚ ਉਹ ਇੱਕਲਾ ਸੀ। ਗੈਸ ਲੀਕ ਹੋਣ ਕਾਰਨ ਇਹ ਹਾਦਸਾ ਵਾਪਰਿਆ। ਗੁਰਚਰਨ ਅੱਗ ਵਿੱਚ ਬੁਰੀ ਤਰ੍ਹਾਂ ਝੁਲਸ ਗਿਆ ਉਸਨੂੰ ਜ਼ਖਮੀ ਹਾਲਤ ਵਿੱਚ ਉਸਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਜਿੱਥੇ ਕਿ ਉਸਨੂੰ ਮੁੱਢਲੀ ਸਹਾਇਤਾ ਦੇ ਕੇ ਬਰਨਾਲੇ ਰੈਫ਼ਰ ਕਰ ਦਿੱਤਾ। ਫਿਲਹਾਲ ਉਸਦਾ ਇਲਾਜ਼ ਚੱਲ ਰਿਹਾ ਹੈ।

LEAVE A REPLY

Please enter your comment!
Please enter your name here