Wednesday, October 28, 2026
Home Latest ਗੱਡੀਆਂ ਦੀ ਚੈਕਿੰਗ ਕਰ ਰਹੇ ਸਬ ਇੰਸਪੈਕਟਰ ਨੂੰ ਤੇਜ਼ ਰਫਤਾਰ ਕਾਰ ਨੇ...

ਗੱਡੀਆਂ ਦੀ ਚੈਕਿੰਗ ਕਰ ਰਹੇ ਸਬ ਇੰਸਪੈਕਟਰ ਨੂੰ ਤੇਜ਼ ਰਫਤਾਰ ਕਾਰ ਨੇ ਮਾਰੀ ਟੱਕਰ, ਮੌਤ

ਹਰਿਆਣਾ (ਦ ਸਟੈਲਰ ਨਿਊਜ਼)। ਹਰਿਆਣਾ ਦੇ ਸੋਨੀਪਤ ਵਿੱਚ ਕੇਐਮਪੀ ਤੇ ਸਥਿਤ ਟ੍ਰੈਫਿਕ ਚੌਕੀ ਦੇ ਇੰਚਾਰਜ ਸਬ ਇੰਸਪੈਕਟਰ ਦੀ ਸੜਕ ਹਾਦਸੇ ਦੌਰਾਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਸ਼ਿਆਮ ਸੁੰਦਰ ਵਜੋਂ ਹੋਈ ਹੈ।

Advertisements

ਦੱਸਿਆ ਜਾ ਰਿਹਾ ਹੈ ਕਿ ਸੋਨੀਪਤ ਕੇਐਮਪੀ ਟ੍ਰੈਫਿਕ ਪੋਸਟ ਇੰਚਾਰਜ ਸਬ ਇੰਸਪੈਕਟਰ ਸ਼ਿਆਮ ਸੁੰਦਰ ਆਪਣੇ ਹੋਰ ਸਾਥੀਆਂ ਨਾਲ ਕੇਐਮਪੀ ਜ਼ੀਰੋ ਪੁਆਇੰਟ ਤੇ ਵਾਹਨਾਂ ਦੀ ਜਾਂਚ ਕਰ ਰਹੇ ਸਨ ਤੇ ਅਚਾਨਕ ਇੱਕ ਤੇਜ਼ ਰਫ਼ਤਾਰ ਵਾਹਨ ਨੇ ਉਸਨੂੰ ਟੱਕਰ ਮਾਰ ਦਿੱਤੀ ਤੇ ਉਸਦੀ ਇਲਾਜ਼ ਦੌਰਾਨ ਮੌਤ ਹੋ ਗਈ। ਘਟਨਾ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ ਜਿਸਨੂੰ ਪੁਲਿਸ ਨੇ ਮੌਕੇ ਤੇ ਗ੍ਰਿਫਤਾਰ ਕਰ ਲਿਆ ਹੈ।

LEAVE A REPLY

Please enter your comment!
Please enter your name here