Saturday, October 31, 2026
Home Hoshiarpur ਮਹਿਲਪੁਰ ਦੇ ਨੌਜਵਾਨ ਦੀ ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਹੋਈ...

ਮਹਿਲਪੁਰ ਦੇ ਨੌਜਵਾਨ ਦੀ ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਹੁਸ਼ਿਆਰਪੁਰ ਦੇ ਕਸਬਾ ਮਹਿਲਪੁਰ ਦੇ ਨੌਜਵਾਨ ਦੀ ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਜਸਵਿੰਦਰ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਜਸਵਿੰਦਰ 10 ਮਹੀਨੇ ਪਹਿਲਾਂ ਕੈਨੇਡਾ ਗਿਆ ਤੇ ਉੱਥੇ ਉਸਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਜਾਣਕਾਰੀ ਦਿੰਦੇ ਪਰਿਵਾਰਕ ਮੈਬਰਾਂ ਨੇ ਦੱਸਿਆ ਕਿ ਜਸਵਿੰਦਰ ਕਰਜ਼ਾ ਚੁੱਕ ਕੇ ਕੈਨੇਡਾ ਗਿਆ ਸੀ। ਜਿਸ ਨੂੰ ਪਰਿਵਾਰ ਹਾਲੇ ਤੱਕ ਉਤਾਰ ਨਹੀਂ ਸਕਿਆ।

Advertisements

ਜਸਵਿੰਦਰ ਦੀ ਮੌਤ ਦੀ ਖਬਰ ਸੁਣ ਕੇ ਪਰਿਵਾਰ ਮੈਬਰਾਂ ਵਿੱਚ ਸੋਂਗ ਦੀ ਲਹਿਰ ਪੈਦਾ ਹੋ ਗਈ। ਪਰਿਵਾਰ ਮੈਬਰਾਂ ਦਾ ਕਹਿਣਾ ਹੈ ਕਿ ਜੇਕਰ ਉਹ ਜਸਵਿੰਦਰ ਦੀ ਮ੍ਰਿਤਕ ਦੇਹ ਨੂੰ ਵਾਪਸ ਭਾਰਤ ਲਿਆਉਂਦੇ ਹਨ ਤਾਂ ਉਹਨਾਂ ਦਾ ਬਹੁਤ ਖ਼ਰਚਾ ਹੋਵੇਗਾ ਜੋ ਪਰਿਵਾਰ ਨਹੀਂ ਦੇ ਸਕਦਾ। ਇਸ ਕਾਰਨ ਉਨ੍ਹਾਂ ਨੇ ਕਿਹਾ ਕਿ ਜਸਵਿੰਦਰ ਦਾ ਅੰਤਿਮ ਸਸਕਾਰ ਕੈਨੇਡਾ ਵਿੱਚ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਸੋਸ਼ਲ ਮੀਡੀਆ ਰਾਹੀਂ ਅੰਤਿਮ ਰਸਮਾਂ ਦਿਖਾਈਆਂ ਜਾਣ।

LEAVE A REPLY

Please enter your comment!
Please enter your name here