Thursday, October 29, 2026
Home Latest ਦਿੱਲੀ ਸਰਕਾਰ ਆਯੁਸ਼ਮਾਨ ਭਾਰਤ ਯੋਜਨਾ ਖਿਲਾਫ਼ ਪਹੁੰਚੀ ਸੁਪਰੀਮ ਕੋਰਟ

ਦਿੱਲੀ ਸਰਕਾਰ ਆਯੁਸ਼ਮਾਨ ਭਾਰਤ ਯੋਜਨਾ ਖਿਲਾਫ਼ ਪਹੁੰਚੀ ਸੁਪਰੀਮ ਕੋਰਟ

ਦਿੱਲੀ (ਦ ਸਟੈਲਰ ਨਿਊਜ਼)। ਸੁਪਰੀਮ ਕੋਰਟ ਨੇ ਦਿੱਲੀ ਸਰਕਾਰ ਦੇ ਕੇਂਦਰੀ ਸਿਹਤ ਮੰਤਰਾਲੇ ਨਾਲ ਸਮਝੌਤੇ ਤੇ ਦਸਤਖਤ ਕਰਨ ਦੇ ਹੁਕਮਾਂ ਤੇ 5 ਜਨਵਰੀ ਤੱਕ ਰੋਕ ਲਗਾ ਦਿੱਤੀ ਹੈ। ਇਹ ਹੁਕਮ ਪੀਐਮ-ਆਯੂਸ਼ਮਾਨ ਭਾਰਤ ਸਿਹਤ ਬੁਨਿਆਦੀ ਢਾਂਚਾ ਮਿਸ਼ਨ (ਪੀਐਮ-ਅਭਿਮ) ਨੂੰ ਲਾਗੂ ਕਰਨ ਲਈ ਦਿੱਤਾ ਗਿਆ ਸੀ। ਮਿਲੀ ਜਾਣਕਾਰੀ ਮੁਤਾਬਕ ਜਸਟਿਸ ਬੀਆਰ ਗਵਈ ਅਤੇ ਔਗਸਟਿਨ ਜਾਰਜ ਮਸੀਹ ਦੀ ਬੈਂਚ ਨੇ ਦਿੱਲੀ ਸਰਕਾਰ ਦੀ ਪਟੀਸ਼ਨ ਤੇ ਕੇਂਦਰ ਅਤੇ ਹੋਰ ਧਿਰਾਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।

Advertisements

ਇਹ ਪਟੀਸ਼ਨ ਦਿੱਲੀ ਹਾਈ ਕੋਰਟ ਦੇ 24 ਦਸੰਬਰ 2024 ਦੇ ਹੁਕਮਾਂ ਵਿਰੁੱਧ ਦਾਇਰ ਕੀਤੀ ਗਈ ਸੀ। ਦਿੱਲੀ ਸਰਕਾਰ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਕਿਹਾ ਕਿ ਅਦਾਲਤ ਨੂੰ ਇਸ ਪਟੀਸ਼ਨ ‘ਤੇ ਨੋਟਿਸ ਜਾਰੀ ਕਰਨਾ ਚਾਹੀਦਾ ਹੈ ਕਿਉਂਕਿ ‘ਆਪ’ ਸਰਕਾਰ ਨੂੰ ਕੇਂਦਰ ਸਰਕਾਰ ਨਾਲ ਸਮਝੌਤਾ ਕਰਨ ਲਈ ਮਜਬੂਰ ਕੀਤਾ ਜਾ ਰਿਹਾ ਹੈ।

LEAVE A REPLY

Please enter your comment!
Please enter your name here