Monday, November 2, 2026
Home Politics ਪਿੰਡ ਤੋਗਾਂਵਾਲ਼ ਦੇ ਤਿੰਨ ਪੰਚ ਅਤੇ ਸਾਬਕਾ ਸਰਪੰਚ ਆਪ ‘ਚ ਸ਼ਾਮਲ

ਪਿੰਡ ਤੋਗਾਂਵਾਲ਼ ਦੇ ਤਿੰਨ ਪੰਚ ਅਤੇ ਸਾਬਕਾ ਸਰਪੰਚ ਆਪ ‘ਚ ਸ਼ਾਮਲ

ਕਪੂਰਥਲਾ (ਦ ਸਟੈਲਰ ਨਿਊਜ਼), ਰਿਪੋਰਟ-ਗੌਰਵ ਮੜੀਆ। ਆਮ ਆਦਮੀ ਪਾਰਟੀ ਦੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਹਲਕਾ ਕਪੂਰਥਲਾ ਦੇ  ਵਿੱਚ ਲੋਕਾਂ ਦਾ ਦੂਜੀ ਪਾਰਟੀਆਂ ਨੂੰ ਛੱਡ ਕੇ ਆਪ ਵਿੱਚ ਸ਼ਾਮਿਲ ਹੋਣ ਦਾ ਸਿਲਸਿਲਾ ਸ਼ੁਰੂ ਹੋ ਚੁੱਕਿਆ ਹੈ।ਇਸੇ ਕੜੀ ਤਹਿਤ ਅੱਜ ਪਿੰਡ ਤੋਗਾਂਵਾਲ਼ ਦੇ ਤਿੰਨ ਪੰਚ ਅਤੇ ਇੱਕ ਸਾਬਕਾ ਸਰਪੰਚ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ ਦੀ ਮੌਜੂਦਗੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ।ਚੇਅਰਮੈਨ ਇੰਡੀਅਨ ਨੇ ਕਿਹਾ ਕਿ ਪੰਚਾਇਤ ਮੈਂਬਰਾਂ ਵਿਚੋਂ ਸਾਬਕਾ ਸਰਪੰਚ ਇੰਦਰ ਸਿੰਘ,ਪੰਚ ਸਰਵਿੰਦਰ ਸਿੰਘ,ਪੰਚ ਬਲਜੀਤ ਕੌਰ, ਪੰਚ ਪਰਮਜੀਤ ਕੌਰ ਅੱਜ ਉਨ੍ਹਾਂਦੀ ਪਾਰਟੀ ਵਿੱਚ ਸ਼ਾਮਲ ਹੋਏ ਹਨ।ਸ਼ਾਮਿਲ ਹੋਏ ਮੈਂਬਰਾਂ ਨੂੰ ਜਿੱਥੇ ਸਰੋਪੇ ਪਾ ਕੇ ਸਨਮਾਨਿਤ ਕੀਤਾ ਗਿਆ,ਉੱਥੇ ਹੀ ਉਨ੍ਹਾਂਨੂੰ ਵਿਸ਼ਵਾਸ ਦਿਵਾਇਆ ਗਿਆ ਕਿ ਪਾਰਟੀ ਵਿੱਚ ਉਨ੍ਹਾਂਨੂੰ ਬਣਦਾ ਮਾਣ ਸਤਿਕਾਰ ਜ਼ਰੂਰ ਦਿੱਤਾ ਜਾਵੇਗਾ।ਚੇਅਰਮੈਨ ਇੰਡੀਅਨ ਨੇ ਕਿਹਾ ਪਿੰਡ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਨੀਤੀਆਂ ਤੋ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਵਿੱਚ ਲੋਕ ਹੋਰ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਲੋਕ ਸ਼ਾਮਲ ਹੋ ਰਹੇ ਹਨ।

Advertisements

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਕਾਰ ਦੇ ਕੰਮਾਂ ਅਤੇ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਵਿੱਚ ਲੋਕ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ ਅਤੇ ਆਮ ਆਦਮੀ ਪਾਰਟੀ ਵਿਕਾਸ ਦੀ ਰਾਜਨੀਤੀ ਕਰ ਰਹੀ ਹੈ ਅਤੇ ਬਿਨਾਂ ਕਿਸੇ ਪੱਖਪਾਤ ਦੇ ਸੂਬੇ ਦਾ ਵਿਕਾਸ ਕੀਤਾ ਜਾ ਰਿਹਾ ਹੈ।ਉਨ੍ਹਾਂਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋ ਪੰਜਾਬ ਵਿੱਚ ਸਰਕਾਰ ਬਣਨ ਤੋ ਪਹਿਲਾ ਜਨਤਾ ਨਾਲ ਜੋ ਵਾਅਦੇ ਕੀਤੇ ਸਨ,ਉਸ ਨੂੰ ਵਾਰੀ-ਵਾਰੀ ਪੂਰਾ ਕਰਕੇ ਜਨਤਾ ਦਾ ਦਿਲ ਜਿੱਤ ਲਿਆ ਹੈ।ਪੰਜਾਬ ਦੇ ਲੋਕਾਂ ਨੂੰ ਬਿਨਾ ਭੇਦਭਾਵ ਸਰਕਾਰ ਦੀਆ ਯੋਜਨਾਵਾਂ ਦਾ ਲਾਭ ਮਿਲ ਰਹਾ ਹੈ।ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਵਿਸ਼ੇਸ਼ ਕ੍ਰਾਂਤੀ ਲਿਆਦੀ ਗਈ ਹੈ।ਇਹੋ ਕਾਰਨ ਹੈ ਕਿ ਆਮ ਆਦਮੀ ਪਾਰਟੀ ਦੀ ਲੋਕਪ੍ਰਿਅਤਾ ਵਧੀ ਹੈ ਅਤੇ ਲੋਕ ਆਮ ਆਦਮੀ ਪਾਰਟੀ ਵਿੱਚ ਲਗਾਤਾਰ ਸ਼ਾਮਿਲ ਹੋ ਰਹੇ ਹਨ।ਉਨ੍ਹਾਂਨੇ ਕਿਹਾ ਕਿ ਪਿੰਡ ਦੇ ਵਿਕਾਸ ਦੇ ਜੋ ਵੀ ਕੰਮ ਹੋਣਗੇ,ਉਹ ਪਹਿਲ ਦੇ ਆਧਾਰ ਤੇ ਕਰਵਾਏ ਜਾਣਗੇ।ਚੇਅਰਮੈਨ ਇੰਡੀਅਨ ਨੇ ਕਿਹਾ ਕਿ ਆਪ ਪਾਰਟੀ ਵਿੱਚ ਭਿ੍ਸ਼ਟਾਚਾਰੀਆਂ ਲਈ ਕੋਈ ਜਗ੍ਹਾ ਨਹੀਂ ਹੈ।

ਜੋ ਵਿਅਕਤੀ ਪੂਰੀ ਮਿਹਨਤ ਅਤੇ ਲਗਨ ਨਾਲ ਕੰਮ ਕਰੇਗਾ,ਪਾਰਟੀ ਵੱਲੋਂ ਉਸ ਨੂੰ ਬਣਦਾ ਸਹਿਯੋਗ ਜ਼ਰੂਰ ਦਿੱਤਾ ਜਾਵੇਗਾ।ਉਨ੍ਹਾਂਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸਖ਼ਤ ਹੁਕਮ ਹਨ ਕਿ ਭਿ੍ਸ਼ਟਾਚਾਰ ਬਿਲਕੁੱਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਇਸ ਮੌਕੇ ਤੇ ਕੁਲਵੰਤ ਸਿੰਘ ,ਬਲਵਿੰਦਰ ਸਿੰਘ,ਮਨਦੀਪ ਸਿੰਘ,ਲੰਬੜਦਾਰ ਕੁੰਦਨ ਸਿੰਘ,ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਗੁਰਪ੍ਰੀਤ ਸਿੰਘ ਗੋਪੀ, ਬਲਾਕ ਪ੍ਰਧਾਨ ਅਨਮੋਲ ਕੁਮਾਰ ਗਿੱਲ, ਬਲਾਕ ਪ੍ਰਧਾਨ ਸਰਪੰਚ ਗੁਰਕਾਸ਼ਮੀਰ ਸਿੰਘ, ਮੰਗਲ ਸਿੰਘ, ਸੁਰਜੀਤ ਸਿੰਘ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here