
ਲੁਧਿਆਣਾ (ਦ ਸਟੈਲਰ ਨਿਊਜ਼)। ਲੁਧਿਆਣਾ ਵਿੱਚ ਕਾਰ ਲੁੱਟਣ ਦੇ ਮਾਮਲੇ ਵਿੱਚ ਛਾਪਾ ਮਾਰਨ ਗਈ ਪੁਲਿਸ ਟੀਮ ਤੇ ਬਦਮਾਸਾਂ ਵੱਲੋਂ ਹਮਲਾ ਕਰ ਦਿੱਤਾ ਗਿਆ। ਜਾਣਕਾਰੀ ਮੁਤਾਬਿਕ ਕਮਾਲਪੁਰਾ ਪਿੰਡ ਵਿੱਚ ਲੁਧਿਆਣਾ ਪੁਲਿਸ ਪਾਰਟੀ ’ਤੇ ਬਦਮਾਸ਼ਾਂ ਵੱਲੋਂ ਹਮਲਾ ਕੀਤਾ। ਇਸ ਹਮਲੇ ਵਿੱਚ ਥਾਣਾ ਸਦਰ ਦੇ ਐਸਐਚਓ ਸਮੇਤ ਚਾਰ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ। ਇਸ ਮਾਮਲੇ ਵਿੱਚ ਪੁਲਿਸ ਨੇ ਇੱਕ ਬਦਮਾਸ਼ ਨੂੰ ਕਾਬੂ ਕੀਤਾ ਹੈ। ਜ਼ਖ਼ਮੀ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਸਿਵਲ ਹਸਪਤਾਲ ਵਿਖੇ ਇਲਾਜ ਜਾਰੀ ਹੈ।













