
ਦਿੱਲੀ (ਦ ਸਟੈਲਰ ਨਿਊਜ਼)। ਦਿੱਲੀ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਹੈ। ਅਰਵਿੰਦ ਕੇਜਰੀਵਾਲ ਸਮੇਤ ਦਿੱਲੀ ਅਤੇ ਪੰਜਾਬ ਤੋਂ ਪਾਰਟੀ ਦੇ ਲਗਭਗ ਸਾਰੇ ਪ੍ਰਮੁੱਖ ਆਗੂਆਂ ਦੇ ਨਾਂ ਸ਼ਾਮਲ ਹਨ। ਪਾਰਟੀ ਵੱਲੋਂ ਜਾਰੀ 40 ਪ੍ਰਚਾਰਕਾਂ ਦੀ ਸੂਚੀ ਵਿੱਚ ਸਭ ਤੋਂ ਪਹਿਲਾ ਨਾਂ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਹੈ। ਚੋਣਾਂ ਤੋਂ ਪਹਿਲਾਂ ਪਾਰਟੀ ਵਿੱਚ ਸ਼ਾਮਲ ਹੋਏ ਸਿੱਖਿਆ ਸ਼ਾਸਤਰੀ ਅਵਧ ਓਝਾ ਦਾ ਨਾਂ ਵੀ 40ਵੇਂ ਨੰਬਰ ’ਤੇ ਸ਼ਾਮਲ ਹੈ।


ਆਮ ਆਦਮੀ ਪਾਰਟੀ ਵੱਲੋਂ ਜਾਰੀ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਅਰਵਿੰਦ ਕੇਜਰੀਵਾਲ, ਆਤਿਸ਼ੀ, ਭਗਵੰਤ ਮਾਨ, ਸੁਨੀਤਾ ਕੇਜਰੀਵਾਲ, ਭਗਵੰਤ ਮਾਨ, ਮਨੀਸ਼ ਸਿਸੋਦੀਆ ਅਤੇ ਸੰਜੇ ਸਿੰਘ ਦੇ ਨਾਮ ਪ੍ਰਮੁੱਖ ਪੰਜ ਨਾਵਾਂ ਵਿੱਚ ਸ਼ਾਮਲ ਹਨ। ਇਸ ਤੋਂ ਇਲਾਵਾ ਲੋਕ ਸਭਾ ਚੋਣਾਂ ਦੌਰਾਨ ਪ੍ਰਚਾਰ ਤੋਂ ਦੂਰ ਰਹੇ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ ਦਾ ਨਾਂ ਵੀ ਪਾਰਟੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਹੈ।
ਦਿੱਲੀ ਤੋਂ ਹੋਰ ਨਾਵਾਂ ਵਿਚ ਦਿੱਲੀ ਸਰਕਾਰ ਦੇ ਮੰਤਰੀ ਸੌਰਭ ਭਾਰਦਵਾਜ, ਗੋਪਾਲ ਰਾਏ, ਸੰਸਦ ਮੈਂਬਰ ਸੰਦੀਪ ਪਾਠਕ, ਪਾਰਟੀ ਦੇ ਚੋਟੀ ਦੇ ਨੇਤਾ ਪੰਕਜ ਗੁਪਤਾ, ਸਾਬਕਾ ਮੇਅਰ ਅਤੇ ਮੌਜੂਦਾ ਮੇਅਰ ਸ਼ਾਮਲ ਹਨ। ਚੋਣ ਕਮਿਸ਼ਨ ਨੇ ਐਲਾਨ ਕੀਤਾ ਹੈ ਕਿ ਵਿਧਾਨ ਸਭਾ ਚੋਣਾਂ 2025 ਲਈ ਵੋਟਿੰਗ 5 ਫ਼ਰਵਰੀ ਨੂੰ ਹੋਵੇਗੀ ਅਤੇ ਗਿਣਤੀ 8 ਫ਼ਰਵਰੀ ਨੂੰ ਹੋਵੇਗੀ।











