
ਅਬੋਹਰ (ਦ ਸਟੈਲਰ ਨਿਊਜ਼)। ਅਬੋਹਰ ਵਿੱਚ ਇੱਕ ਨਿੱਜੀ ਬੈਂਕ ਦੇ ਮੈਨੇਜਰ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਗੁਰਵਿੰਦਰ ਸਿੰਘ ਉਮਰ 20 ਸਾਲਾਂ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਗੁਰਵਿੰਦਰ ਇੱਕ ਨਿੱਜੀ ਬੈਂਕ ਵਿੱਚ ਕੈਸ਼ੀਅਰ ਵਜੋਂ ਕੰਮ ਕਰਦਾ ਸੀ। ਜਾਣਕਾਰੀ ਦਿੰਦੇ ਗੁਰਵਿੰਦਰ ਦੇ ਪਿਤਾ ਨੇ ਦੱਸਿਆ ਕਿ ਗੁਰਵਿੰਦਰ ਦੇਰ ਰਾਤ ਕਾਰ ਸਹੀ ਕਰਵਾ ਕੇ ਆਇਆ ਤੇ ਆ ਕੇ ਸੌਂ ਗਿਆ ਤੇ ਜਦੋਂ ਦੇਰ ਰਾਤ ਡੇਢ ਕੁ ਵਜੇ ਉਸਦੀ ਮਾਂ ਬਾਥਰੂਮ ਜਾਣ ਲਈ ਉੱਠੀ ਤਾਂ ਉਸਨੇ ਦੇਖਿਆ ਕਿ ਬਾਥਰੂਮ ਦਾ ਦਰਵਾਜਾ ਅੰਦਰੋਂ ਬੰਦ ਹੈ ਤੇ ਜਦੋਂ ਉਸਨੇ ਦਰਵਾਜਾ ਖੜਕਾਇਆ ਤਾਂ ਕਿਸੇ ਨੇ ਦਰਵਾਜਾ ਨਹੀਂ ਖੋਲ੍ਹਿਆ ਤਾਂ ਉਹਨਾਂ ਨੇ ਦਰਵਾਜਾ ਤੋੜ ਕੇ ਦੇਖਿਆ ਤਾਂ ਉਹਨਾਂ ਦਾ ਪੁੱਤਰ ਫਾਹੇ ਨਾਲ ਲਟਕਿਆ ਹੋਇਆ ਸੀ ਉਹਨਾਂ ਨੇ ਤੁਰੰਤ ਉਸਨੂੰ ਹੇਠਾਂ ਉਤਾਰਿਆ ਤੇ ਹਸਪਤਾਲ ਦਾਖਲ ਕਰਵਾਇਆ ਜਿੱਥੇ ਕਿ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਕਰ ਦਿੱਤਾ।

ਫਿਲਹਾਲ ਖੁਦਕੁਸ਼ੀ ਦਾ ਕਾਰਨ ਮਾਨਸਿਕ ਪਰੇਸ਼ਾਨੀ ਦੱਸੀ ਜਾ ਰਹੀ ਹੈ। ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।












