Monday, October 26, 2026
Home Latest MahaKumb ‘ਚ ਅੱਗ ਲਗਣ ਕਾਰਨ ਕਈ ਟੈਂਟ ਸੜ ਕੇ ਹੋਏ ਸੁਆਹ, ਜਾਨੀ...

MahaKumb ‘ਚ ਅੱਗ ਲਗਣ ਕਾਰਨ ਕਈ ਟੈਂਟ ਸੜ ਕੇ ਹੋਏ ਸੁਆਹ, ਜਾਨੀ ਨੁਕਸਾਨ ਤੋਂ ਬਚਾਅ

ਉੱਤਰ ਪ੍ਰਦੇਸ਼ (ਦ ਸਟੈਲਰ ਨਿਊਜ਼)। ਮਹਾਕੁੰਭ ਮੇਲੇ ਦੇ ਸੈਕਟਰ 20 ਵਿੱਚ ਭਿਆਨਕ ਅੱਗ ਲੱਗ ਗਈ। ਜਿਸ ਕਾਰਨ ਮੇਲੇ ਵਿੱਚ ਹਫੜਾ-ਦਫੜੀ ਮਚ  ਗਈ। ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਮਹਾਕੁੰਭ ਖੇਤਰ ਵਿੱਚ ਅੱਗ ਲੱਗਣ ਦੀ ਘਟਨਾ ਦਾ ਨੋਟਿਸ ਲਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਅਤੇ ਅੱਗ ‘ਤੇ ਕਾਬੂ ਪਾਉਣਾ ਸ਼ੁਰੂ ਕਰ ਦਿੱਤਾ। ਕਈ ਟੈਂਟਾਂ ਨੂੰ ਅੱਗ ਲੱਗ ਗਈ ਹੈ। ਅੱਗ ਲੱਗਣ ਕਾਰਨ ਇਲਾਕੇ ‘ਚ ਸੰਘਣਾ ਧੂੰਆਂ ਫੈਲ ਗਿਆ, ਜਿਸ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Advertisements

ਫਾਇਰ ਬ੍ਰਿਗੇਡ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ। ਫਿਲਹਾਲ ਅੱਗ ਲੱਗਣ ਦੀ ਘਟਨਾ ਵਿੱਚ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਅੱਗ ਸਿਲੰਡਰ ਫਟਣ ਕਾਰਨ ਲੱਗੀ। ਇਸ ਦੀ ਅਧਿਕਾਰਤ ਪੁਸ਼ਟੀ ਹੋਣੀ ਬਾਕੀ ਹੈ। ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here