
ਜਲੰਧਰ (ਦ ਸਟੈਲਰ ਨਿਊਜ਼)। ਜਲੰਧਰ ਦੇ ਗੁਰਾਇਆ ਨਜ਼ਦੀਕ ਕਾਰ ਦਾ ਟਾਇਰ ਫਟਣ ਕਾਰਨ ਹਾਦਸਾ ਵਾਪਰਨ ਦਾ ਮਾਮਲਾ ਸਾਹਮਣੇ ਆਇਆ ਹੈ। ਹਾਦਸੇ ਦੌਰਾਨ ਇੱਕੋ ਪਰਿਵਾਰ ਦੇ 5 ਮੈਂਬਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਜ਼ਖਮੀਆਂ ਦੀ ਪਹਿਚਾਣ ਅਮਰੀਕ ਸਿੰਘ, ਕਮਲ ਅਰੋੜਾ, ਫ਼ਤਿਹ, ਪੁਸ਼ਪਿੰਦਰ ਕੌਰ ਵਾਸੀ ਯਮੁਨਾ ਨਗਰ ਅਤੇ ਅੰਮ੍ਰਿਤ ਕੌਰ ਵਾਸੀ ਰੁੜਕੀ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਪਰਿਵਾਰ ਅੰਮ੍ਰਿਤਸਰ ਤੋਂ ਯਮੁਨਾਨਗਰ ਜਾ ਰਿਹਾ ਸੀ ਤੇ ਜਦੋਂ ਕਾਰ ਗੁਰਾਇਆ ਬੱਸ ਸਟੈਂਡ ਓਵਰਬ੍ਰਿਜ ਦੇ ਨਜ਼ਦੀਕ ਪਹੁੰਚੀ ਤਾਂ ਕਾਰ ਦਾ ਕੰਡਕਟਰ ਸੀਟ ਵਾਲਾ ਟਾਇਰ ਫਟ ਗਿਆ।

ਇਸ ਦੌਰਾਨ ਕਾਰ ਕੰਟਰੋਲ ਤੋਂ ਬਾਹਰ ਹੋ ਗਈ ਅਤੇ ਹਾਦਸੇ ਦਾ ਸ਼ਿਕਾਰ ਹੋ ਗਈ। ਖ਼ੁਸ਼ਕਿਸਮਤੀ ਰਹੀ ਕਿ ਹਾਦਸੇ ਦੌਰਾਨ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ। ਡਰਾਈਵਰ ਨੇ ਸਮੇਂ ਸਿਰ ਹੀ ਕਾਰ ਤੇ ਕਾਬੂ ਪਾ ਲਿਆ। ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਜ਼ਖ਼ਮੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਜਿੱਥੇ ਕਿ 1 ਔਰਤ ਤੇ ਵਿਅਕਤੀ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।












