Sunday, October 18, 2026
Home Latest ਜਿਲ੍ਹਾ ਮੈਜਿਸਟਰੇਟ ਵੱਲੋਂ ਮਾਲੇਰਕੋਟਲਾ ਜਿਲ੍ਹੇ ਦੀ ਹਦੂਦ ਅੰਦਰ ਡਰੋਨ ਉਡਾਉਣ ਤੇ ਪਾਬੰਦੀ...

ਜਿਲ੍ਹਾ ਮੈਜਿਸਟਰੇਟ ਵੱਲੋਂ ਮਾਲੇਰਕੋਟਲਾ ਜਿਲ੍ਹੇ ਦੀ ਹਦੂਦ ਅੰਦਰ ਡਰੋਨ ਉਡਾਉਣ ਤੇ ਪਾਬੰਦੀ ਦੇ ਹੁਕਮ

ਮਾਲੇਰਕੋਟਲਾ (ਦ ਸਟੈਲਰ ਨਿਊਜ਼)। ਜਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸਨਰ ਡਾ. ਪੱਲਵੀ ਨੇ ਮਾਲੇਰਕੋਟਲਾ ਜਿਲ੍ਹੇ ਦੀ ਹਦੂਦ ਅੰਦਰ ਕਿਸੇ ਵੀ ਤਰ੍ਹਾਂ ਦਾ ਡਰੋਨ ਉਡਾਉਣ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਜਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸਨਰ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ (ਬੀ.ਐਨ.ਐਸ.ਐਸ) 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਿਲ੍ਹਾ ਮਾਲੇਰਕੋਟਲਾ ਅੰਦਰ ਕਿਸੇ ਵੀ ਤਰ੍ਹਾਂ ਦਾ ਆਦਮੀ ਰਹਿਤ ਹਵਾਈ ਵਾਹਨ ਜਾਂ ਡਰੋਨ, ਰਿਮੋਟ ਕੰਟਰੋਲ ਚੱਲਤ ਏਅਰ ਕਰਾਫਟ ਅਤੇ ਗਰਮ ਹਵਾਂ ਦੇ ਗੁਬਾਰਿਆਂ ਨੂੰ ਉਡਾਉਣ ਦੀ ਪੂਰਨ ਪਾਬੰਦੀ ਲਗਾਈ ਹੈ।

Advertisements

ਇਹ ਹੁਕਮ ਸੁਰੱਖਿਆ ਕਾਰਨਾਂ ਕਰਕੇ ਗਣਤੰਤਰ ਦਿਵਸ ਸਮਾਰੋਹ ਦੇ ਮੱਦੇਨਜਰ ਜਾਰੀ ਕੀਤੇ ਗਏ ਹਨ। ਇਹ ਹੁਕਮ 26 ਜਨਵਰੀ 2025 ਤੱਕ ਲਾਗੂ ਰਹਿਣਗੇ। ਇਨ੍ਹਾਂ ਹੁਕਮਾਂ ਦੀ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਕਰਨ ਵਾਲੇ ਖਿਲਾਫ ਭਾਰਤੀ ਨਿਯਾ ਸੰਹਿਤਾ ਕੋਡ ਦੀ ਧਾਰਾ 223 ਤਹਿਤ ਸਜਾ ਯੋਗ ਕਾਰਵਾਈ ਅਮਲ ਵਿੱਚ ਲਿਆਦੀ ਜਾਵੇਗੀ।

LEAVE A REPLY

Please enter your comment!
Please enter your name here