7 ਮਾਰਚ ਨੂੰ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਵਿਖੇ ਲਗੇਗਾ ਜ਼ਿਲਾ ਪੱਧਰੀ ਰੁਜ਼ਗਾਰ ਮੇਲਾ

job fair

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਦੇ ਘਰ-ਘਰ ਰੁਜ਼ਗਾਰ ਪ੍ਰੋਗਰਾਮ ਤਹਿਤ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲਾ ਪੱਧਰੀ ਰੁਜ਼ਗਾਰ ਮੇਲਾ 7 ਮਾਰਚ ਨੂੰ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ, ਆਈ.ਟੀ.ਆਈ. ਕੰਪਲੈਕਸ ਹੁਸ਼ਿਆਰਪੁਰ ਵਿਖੇ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਵਿਪੁਲ ਉਜਵਲ ਨੇ ਦੱਸਿਆ ਕਿ ਇਸ ਰੁਜ਼ਗਾਰ ਮੇਲੇ ਵਿੱਚ ਵੱਖ-ਵੱਖ ਉਦਯੋਗਾਂ/ਅਦਾਰਿਆਂ ਵਲੋਂ ਨੌਜਵਾਨਾਂ ਦੀ ਪਲੇਸਮੈਂਟ ਕੀਤੀ ਜਾਵੇਗੀ।

Advertisements

ਸ੍ਰੀ ਉਜਵਲ ਨੇ ਅਪੀਲ ਕਰਦਿਆਂ ਕਿਹਾ ਕਿ ਵੱਧ ਤੋਂ ਵੱਧ ਬੇਰੁਜ਼ਗਾਰ ਨੌਜਵਾਨ ਪੰਜਾਬ ਸਰਕਾਰ ਵਲੋਂ ਲਗਾਏ ਜਾ ਰਹੇ ਇਸ ਰੁਜ਼ਗਾਰ ਮੇਲੇ ਦਾ ਲਾਹਾ ਲੈਣ। ਉਨ•ਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਜ਼ਿਲਾ ਰੁਜ਼ਗਾਰ ਜਨਰੇਸ਼ਨ ਅਤੇ ਟਰੇਨਿੰਗ ਅਫ਼ਸਰ ਜਸਵੰਤ ਰਾਏ ਨਾਲ 98725-69068 ‘ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ•ਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਵਰਧਮਾਨ ਯਾਰਨਜ਼ ਅਤੇ ਥਰੈਡਜ਼ ਲਿਮਟਡ ਵਲੋਂ ਪੇਂਡੂ ਖੇਤਰ ਵਿੱਚ ਰਹਿਣ ਵਾਲੇ ਘੱਟੋ-ਘੱਟ 8ਵੀਂ ਪਾਸ ਲੜਕੇ-ਲੜਕੀਆਂ ਨੂੰ ਤਰਜ਼ੀਹ ਦਿੱਤੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਰੁਜ਼ਗਾਰ ਮੇਲੇ ਵਿੱਚ ਕਾਮਟੈਕ ਇੰਸਟੀਚਿਊਟ ਗੁੜਗਾਓਂ ਹਰਿਆਣਾ, ਇੰਟਰਨੈਸ਼ਨਲ ਟਰੈਕਟਰ ਲਿਮਟਡ ਸੋਨਾਲੀਕਾ, ਵਰਧਮਾਨ ਯਾਰਨਜ਼ ਅਤੇ ਥਰੈਡਜ਼, ਡਾਇਮੰਡ ਹਰਬਲ ਚਾਹ, ਊਸ਼ਾ ਮਾਰਟੀਨ ਲਿਮ:, ਐਸ.ਬੀ.ਆਈ. ਲਾਇਫ਼ ਇੰਸ਼ੋਰੈਂਸ, ਜਗਦੰਬੇ ਫਰਨੇਸਸ ਤੋਂ ਇਲਾਵਾ ਹੋਰ ਕਈ ਇੰਡਸਟਰੀਆਂ ਵਲੋਂ ਅੱਠਵੀਂ, ਦਸਵੀਂ, ਬਾਹਰਵੀਂ, ਆਈ.ਟੀ.ਆਈ., ਗਰੈਜੂਏਟ, ਡਿਪਲੋਮਾ ਇਲੈਕਟ੍ਰੀਕਲ/ਇਲੈਕਟ੍ਰੋਨਿਕਸ/ਇਲੈਕਟ੍ਰੋਨਿਕ ਅਤੇ ਕਮਿਊਨੀਕੇਸ਼ਨ ਆਦਿ ਪਾਸ ਪ੍ਰਾਰਥੀਆਂ ਦੀ ਪਲੇਸਮੈਂਟ ਕੀਤੀ ਜਾਵੇਗੀ।

LEAVE A REPLY

Please enter your comment!
Please enter your name here