
ਕਪੂਰਥਲਾ (ਦ ਸਟੈਲਰ ਨਿਊਜ਼)। ਕਪੂਰਥਲਾ ਦੇ ਭੁਲੱਥ ਵਿੱਚ ਸੜਕ ਹਾਦਸੇ ਦੋਰਾਨ 2 ਨੌਜ਼ਵਾਨਾਂ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾਂ ਦੀ ਪਹਿਚਾਣ ਪ੍ਰਭਦੀਪ ਸਿੰਘ ਅਤੇ ਜਸ਼ਨਪ੍ਰੀਤ ਸਿੰਘ ਵਾਸੀ ਪਿੰਡ ਮਹਿਮੂਦਪੁਰ ਕਪੂਰਥਲਾ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਨੌਜ਼ਵਾਨ ਪਿੰਡ ਰਾਮਗੜ੍ਹ ਵੱਲ ਜਾ ਰਹੇ ਸਨ ਤੇ ਜਦੋਂ ਉਹ ਪਿੰਡ ਮਹਿਮੂਦਪੁਰ ਨਜ਼ਦੀਕ ਪਹੁੰਚੇ ਤਾਂ ਉਹਨਾਂ ਦੀ ਬਾਈਕ ਬੇਕਾਬੂ ਹੋ ਕੇ ਦਰੱਖ਼ਤ ਨਾਲ ਟਕਰਾ ਗਈ।

ਟੱਕਰ ਇੰਨੀ ਕੁ ਭਿਆਨਕ ਸੀ ਕਿ ਦੋਵੇਂ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਦੋਵਾਂ ਨੂੰ ਜ਼ਖਮੀ ਹਾਲਤ ਵਿੱਚ ਹਸਪਤਾਲ ਦਾਖਲ ਕਰਵਾਇਆ ਗਿਆ ਜਿੱਥੇ ਕਿ ਉਹਨਾਂ ਦੀ ਇਲਾਜ਼ ਦੌਰਾਨ ਮੌਤ ਹੋ ਗਈ। ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।












