Tuesday, October 13, 2026
Home Latest ਜਿਲ੍ਹਾ ਮੈਜਿਸਟਰੇਟ ਵੱਲੋਂ 26 ਜਨਵਰੀ ਦੇ ਦਿਨ ਡਰਾਈ ਡੇ ਘੋਸ਼ਿਤ ਕਰਨ ਦੇ...

ਜਿਲ੍ਹਾ ਮੈਜਿਸਟਰੇਟ ਵੱਲੋਂ 26 ਜਨਵਰੀ ਦੇ ਦਿਨ ਡਰਾਈ ਡੇ ਘੋਸ਼ਿਤ ਕਰਨ ਦੇ ਹੁਕਮ ਜਾਰੀ  

ਪਠਾਨਕੋਟ (ਦ ਸਟੈਲਰ ਨਿਊਜ਼)। ਗਣਤੰਤਰਤਾ ਦਿਵਸ 26 ਜਨਵਰੀ, 2025 ਦਾ ਸਮਾਗਮ ਪੂਰੇ ਭਾਰਤ ਵਿੱਚ ਬੜੀ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਦਿਨ ਲੋਕਾਂ ਵੱਲੋ ਸ਼ਰਾਬ ਦੀ ਵਰਤੋਂ ਕਰਨ ਉਪਰੰਤ ਲੜਾਈ-ਝਗੜਾ ਕਰਨ ਕਰਕੇ, ਆਮਨ-ਕਾਨੂੰਨ ਦੀ ਸਥਿਤੀ ਭੰਗ ਹੋਣ ਦਾ ਅੰਦੇਸ਼ਾ ਬਣਿਆ ਰਹਿੰਦਾ ਹੈ। ਇਸ ਲਈ ਗਣਤੰਤਰਤਾ ਦਿਵਸ ਸ਼ਾਤੀ ਪੂਰਵਕ ਮਨਾਉਣ ਲਈ ਡਰਾਈ ਡੇਅ ਘੋਸ਼ਿਤ ਕਰਨਾ ਜਰੂਰੀ ਹੈ। ਅਦਿੱਤਿਆ ਉਪਲ, ਆਈ.ਏ.ਐੱਸ, ਜਿਲ੍ਹਾ ਮੈਜਿਸਟਰੇਟ ਪਠਾਨਕੋਟ ਨੇ ਇੱਕ ਹੁਕਮ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਪਠਾਨਕੋਟ ਅੰਦਰ ਗਣਤੰਤਰਤਾ ਦਿਵਸ ਨੂੰ 26 ਜਨਵਰੀ ਦੇ ਦਿਨ ਸਵੇਰੇ 7 ਵਜੇ ਤੋਂ ਲੈ ਕੇ ਸਾਮ 5 ਵਜੇ ਤੱਕ ਡਰਾਈ ਡੇ ਘੋਸਿਤ ਕਰਦਾ ਹਾਂ।

Advertisements

ਉਪਰੋਕਤ ਪਾਬੰਦੀ ਦੌਰਾਨ ਜਿਲ੍ਹਾ ਪਠਾਨਕੋਟ ਦੀ ਹਦੂਦ ਅੰਦਰ ਕਿਸੇ ਵੀ ਸ਼ਰਾਬ ਦੇ ਠੇਕੇ (ਦੇਸੀ ਅਤੇ ਅੰਗਰੇਜੀ) ਹੋਟਲ, ਦੁਕਾਨ, ਰੈਸਟੋਰੈਂਟ, ਕਲੱਬ, ਬੀਅਰ ਬਾਰ, ਅਹਾਤੇ, ਜਿੱਥੇ ਸ਼ਰਾਬ ਵੇਚਣ ਤੇ ਪੀਣ ਦੀ ਕਾਨੂੰਨੀ ਇਜਾਜਤ ਹੈ ਜਾਂ ਹੋਰ ਜਨਤਕ ਥਾਵਾਂ ਤੇ ਸ਼ਰਾਬ ਦੀ ਵਿਕਰੀ ਕਰਨ, ਵਰਤੋਂ ਕਰਨ, ਪੀਣ/ਪਿਲਾਉਣ ਅਤੇ ਸਟੋਰ ਕਰਨ ਤੇ ਮੁਕੰਮਲ ਪਾਬੰਦੀ ਲਗਾਉਂਦਾ ਹਾਂ। 

LEAVE A REPLY

Please enter your comment!
Please enter your name here