Friday, October 23, 2026
Home Latest ਅਗਨੀਵੀਰ ਜਵਾਨ ਡਿਊਟੀ ਦੌਰਾਨ ਗੋਲੀ ਲੱਗਣ ਕਾਰਨ ਹੋਇਆ ਸ਼ਹੀਦ

ਅਗਨੀਵੀਰ ਜਵਾਨ ਡਿਊਟੀ ਦੌਰਾਨ ਗੋਲੀ ਲੱਗਣ ਕਾਰਨ ਹੋਇਆ ਸ਼ਹੀਦ

ਮਾਨਸਾ (ਦ ਸਟੈਲਰ ਨਿਊਜ਼)। ਮਾਨਸਾ ਦੇ ਪਿੰਡ ਅਕਲੀਆ ਦੇ ਅਗਨੀਵੀਰ ਜਵਾਨ ਦੇ ਡਿਊਟੀ ਦੌਰਾਨ ਸ਼ਹੀਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਜਵਾਨ ਦੀ ਪਹਿਚਾਣ ਲਵਪ੍ਰੀਤ ਸਿੰਘ 24 ਸਾਲਾਂ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਲਵਪ੍ਰੀਤ 2 ਸਾਲ ਪਹਿਲਾਂ ਅਗਨੀਵੀਰ ਸਕੀਮ ਤਹਿਤ ਫ਼ੌਜ ਵਿੱਚ ਭਰਤੀ ਹੋਇਆ ਸੀ ਤੇ ਉਹ ਜੰਮੂ ਕਸ਼ਮੀਰ ਦੇ ਕੁੱਪਵਾੜਾ ਜ਼ਿਲ੍ਹੇ ਵਿੱਚ ਤੈਨਾਤ ਸੀ।

Advertisements

ਜਾਣਕਾਰੀ ਮੁਤਾਬਕ ਜਵਾਨ ਨੂੰ ਡਿਊਟੀ ਦੌਰਾਨ ਦਹਿਸ਼ਤਗਰਦਾਂ ਵੱਲੋਂ ਗੋਲੀ ਮਾਰ ਦਿੱਤੀ ਗਈ। ਗੋਲੀ ਲੱਗਣ ਕਾਰਨ ਜਵਾਨ ਦੀ ਮੌਕੇ ਤੇ ਹੀ ਸ਼ਹੀਦ ਹੋ ਗਿਆ। ਲਵਪ੍ਰੀਤ ਦੇ ਸ਼ਹੀਦ ਹੋਣ ਦੀ ਖਬਰ ਸੁਣ ਕੇ ਪਰਿਵਾਰਕ ਮੈਬਰਾਂ ਵਿੱਚ ਸੋਂਗ ਦੀ ਲਹਿਰ ਪੈਦਾ ਹੋ ਗਈ।

LEAVE A REPLY

Please enter your comment!
Please enter your name here