Wednesday, October 28, 2026
Home Chandigarh ਭਾਖੜਾ ਨਹਿਰ ‘ਚੋਂ ਮਿਲੀ ਲੜਕੀ ਦੀ ਲਾਸ਼, ਪ੍ਰੇਮੀ ਨੇ ਮਾਰਿਆ ਸੀ ਧੱਕਾ

ਭਾਖੜਾ ਨਹਿਰ ‘ਚੋਂ ਮਿਲੀ ਲੜਕੀ ਦੀ ਲਾਸ਼, ਪ੍ਰੇਮੀ ਨੇ ਮਾਰਿਆ ਸੀ ਧੱਕਾ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਬੀਤੇ ਦਿਨੀਂ 20 ਜਨਵਰੀ ਨੂੰ ਚੰਡੀਗੜ੍ਹ ਤੋਂ ਲਾਪਤਾ ਹੋਈ ਲੜਕੀ ਦੀ ਲਾਸ਼ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਲੜਕੀ ਦੀ ਪਹਿਚਾਣ ਨਿਸ਼ਾ ਸੋਨੀ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਨਿਸ਼ਾ ਜੋ ਕਿ ਚੰਡੀਗੜ੍ਹ ਦੇ ਸੈਕਟਰ 34 ਦੇ ਵਿੱਚ ਇੱਕ ਪੀਜੀ ਵਿੱਚ ਰਹਿੰਦੀ ਸੀ ਤੇ ਉਹ ਯੁਵਰਾਜ ਨਾਂ ਦੇ ਨੌਜ਼ਵਾਨ ਨਾਲ ਗਈ ਹੋਈ ਸੀ ਤੇ ਉਸ ਤੋਂ ਉਸਦਾ ਫੋਨ ਬੰਦ ਆ ਰਿਹਾ ਸੀ।

Advertisements

ਜਾਣਕਾਰੀ ਦਿੰਦੇ ਪੁਲਿਸ ਨੇ ਦੱਸਿਆ ਕਿ ਲੜਕੀ ਦੇ ਪਰਿਵਾਰਕ ਮੈਬਰਾਂ ਨੇ ਸ਼ਿਕਾਇਤ ਦਰਜ਼ ਕਰਵਾਈ ਸੀ ਸ਼ਿਕਾਇਤ ਦੇ ਅਧਾਰ ਤੇ ਪੁਲਿਸ ਨੇ ਉਸਦੀ ਭਾਲ ਸ਼ੁਰੂ ਕਰ ਦਿੱਤੀ ਸੀ। ਜਿਸਤੋਂ ਬਾਅਦ ਪੁਲਿਸ ਨੇ ਉਸਦੀ ਲਾਸ਼ ਬੀਤੇ ਦਿਨੀ ਪਟਿਆਲਾ ਭਾਖੜਾ ਨਹਿਰ ਵਿੱਚੋਂ ਬਰਾਮਦ ਕੀਤੀ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਸ੍ਰੀ ਫਤਿਹਗੜ੍ਹ ਸਾਹਿਬ ਦੇ ਪਿੰਡ ਮਾਮੂਪੁਰ ਦੇ ਵਾਸੀ ਯੁਵਰਾਜ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਜਿਸ ਨੂੰ ਅਦਾਲਤ ਵਿੱਚ ਅਜੇ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ।

LEAVE A REPLY

Please enter your comment!
Please enter your name here