Saturday, October 24, 2026
Home Latest ਵਿਧਾਇਕ ਅਮਾਨਤੁੱਲਾ ਖਾਨ ਦੇ ਪੁੱਤਰ ਤੇ ਮਾਮਲਾ ਦਰਜ਼, 20 ਹਜਾਰ ਦਾ ਲਗਾਇਆ...

ਵਿਧਾਇਕ ਅਮਾਨਤੁੱਲਾ ਖਾਨ ਦੇ ਪੁੱਤਰ ਤੇ ਮਾਮਲਾ ਦਰਜ਼, 20 ਹਜਾਰ ਦਾ ਲਗਾਇਆ ਜੁਰਮਾਨਾ

ਦਿੱਲੀ (ਦ ਸਟੈਲਰ ਨਿਊਜ਼)। ਦਿੱਲੀ ਪੁਲਿਸ ਵੱਲੋਂ ਮੋਟਰਸਾਈਕਲ ਤੇ ਮੋਡੀਫਾਈਡ ਸਾਈਲੈਂਸਰ ਦੀ ਵਰਤੋਂ ਕਰਨ ਤੇ ਡਿਊਟੀ ਤੇ ਮੌਜੂਦ ਅਧਿਕਾਰੀਆਂ ਨਾਲ ਦੁਰਵਿਵਹਾਰ ਕਰਨ ਦੇ ਆਰੋਪ ਵਿੱਚ ਪੁਲਿਸ ਨੇ ‘ਆਪ’ ਵਿਧਾਇਕ ਅਮਾਨਤੁੱਲਾ ਖਾਨ ਦੇ ਪੁੱਤਰ ਤੇ ਉਸਦੇ ਇੱਕ ਸਾਥੀ ਖਿਲਾਫ ਮਾਮਲਾ ਦਰਜ਼ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਜਦੋਂ ਪੁਲਿਸ ਅਧਿਕਾਰੀ ਗਣਤੰਤਰ ਦਿਵਸ ਤੋਂ ਪਹਿਲਾਂ ਓਖਲਾ ਇਲਾਕੇ ਵਿੱਚ ਗਸ਼ਤ ਕਰ ਰਹੀ ਸੀ ਤਾਂ ਇਸ ਦੌਰਾਨ ਉਹਨਾਂ ਨੇ ਦੇਖਿਆ ਕਿ ਦੋਵੇਂ ਲੜਕੇ ਗ਼ਲਤ ਢੰਗ ਨਾਲ ਮੋਟਰਸਾਈਕਲ ਚਲਾ ਰਹੇ ਸਨ। ਪੁਲਿਸ ਨੇ ਉਹਨਾਂ ਨੂੰ 20,000 ਹਜਾਰ ਦਾ ਜੁਰਮਾਨਾ ਲਗਾਇਆ ਗਿਆ ਹੈ।

Advertisements

ਜਦੋਂ ਪੁਲਿਸ ਨੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਤਾਂ ਉਨ੍ਹਾਂ ਵਿੱਚੋਂ ਇੱਕ ਲੜਕੇ ਨੇ ‘ਆਪ’ ਵਿਧਾਇਕ ਅਮਾਨਤੁੱਲਾ ਖਾਨ ਦੇ ਪੁੱਤਰ ਹੋਣ ਦਾ ਦਾਅਵਾ ਕੀਤਾ। ਲੜਕੇ ਨੇ ਪੁਲਿਸ ਮੁਲਾਜ਼ਮਾਂ ਤੇ ਆਰੋਪ ਲਗਾਇਆ ਹੈ ਕਿ ਵਾਹਨ ਤੇ ਆਮ ਆਦਮੀ ਪਾਰਟੀ ਦਾ ਝੰਡਾ ਦੇਖ ਕੇ ਪੁਲਿਸ ਨੇ ਉਸਨੂੰ ਨਿਸ਼ਾਨਾ ਬਣਾਇਆ ਹੈ ਤੇ ਉਸਨੇ ਪੁਲਿਸ ਨੂੰ ਆਪਣਾ ਡਰਾਈਵਿੰਗ ਲਾਇਸੈਂਸ ਤੇ ਪਹਿਚਾਣ ਪੱਤਰ ਦਿਖਾਉਣ ਤੋਂ ਇਨਕਾਰ ਕਰ ਦਿੱਤਾ ਤੇ ਉਸਦੇ ਕਿਹਾ ਕਿ ਉਸਨੂੰ ਇਸਦੀ ਕੋਈ ਲੋੜ ਨਹੀਂ ਹੈ।

LEAVE A REPLY

Please enter your comment!
Please enter your name here