
ਹਰਿਆਣਾ (ਦ ਸਟੈਲਰ ਨਿਊਜ਼)। ਹਰਿਆਣਾ ਦੇ ਪਿੰਡ ਖਿਲੂਕਾ ਵਿੱਚ 5 ਸਾਲਾ ਮਾਸੂਮ ਬੱਚੀ ਦਾ ਉਸਦੀ ਮਾਸੀ ਵੱਲੋਂ ਗਲਾ ਘੁੱਟ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਬੱਚੀ ਦੀ ਪਹਿਚਾਣ ਸਿਪਾਨਾ ਉਮਰ 5 ਸਾਲਾਂ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਸਿਪਾਨਾ ਕਰੀਬ 2 ਸਾਲਾਂ ਤੋਂ ਆਪਣੇ ਨਾਨਾ-ਨਾਨੀ ਨਾਲ ਰਹਿ ਰਹੀ ਸੀ ਤੇ ਉਸਦੀ ਮਾਸੀ ਨੇ ਉਸਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ ਅਤੇ ਬਾਅਦ ਵਿੱਚ ਉਸਦੀ ਲਾਸ਼ ਨੂੰ ਰਜਾਈ ਹੇਠ ਦੱਬ ਦਿੱਤਾ।

ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।












