Sunday, October 11, 2026
Home Latest ਡਿਪਟੀ ਕਮਿਸ਼ਨਰ ਤੇ ਐਸਐਸਪੀ ਵੱਲੋਂ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਲਈ ਫੁੱਲ...

ਡਿਪਟੀ ਕਮਿਸ਼ਨਰ ਤੇ ਐਸਐਸਪੀ ਵੱਲੋਂ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਲਈ ਫੁੱਲ ਡਰੈੱਸ ਰਿਹਰਸਲ ਦਾ ਲਿਆ ਜਾਇਜ਼ਾ

ਮਾਲੇਰਕੋਟਲਾ (ਦ ਸਟੈਲਰ ਨਿਊਜ਼)। 76ਵੇਂ ਰਾਜ ਪੱਧਰੀ ਗਣਤੰਤਰ ਦਿਵਸ ਲਈ ਫੁੱਲ ਡਰੈਸ ਰਿਹਰਸਲ ਅੱਜ ਸਥਾਨਕ ਡਾਕਟਰ ਜ਼ਾਕਿਰ ਹੁਸੈਨ ਸਟੇਡੀਅਮ ਵਿਖੇ ਕੀਤੀ ਗਈ।ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਕੌਮੀ ਝੰਡਾ ਲਹਿਰਾਇਆ ਅਤੇ ਪਰੇਡ ਦਾ ਨਰੀਖਣ ਕੀਤਾ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਪੁਲਿਸ ਮੁਖੀ ਗਗਨ ਅਜੀਤ ਸਿੰਘ ਅਤੇ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਮੌਜੂਦ ਸਨ। ਫੁੱਲ ਡਰੈੱਸ ਰਿਹਰਸਲ ਤੋਂ ਬਾਅਦ, ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦੇਣ ਲਈ ਸਟੇਡੀਅਮ ਵਿੱਚ ਅਧਿਕਾਰੀਆਂ ਨਾਲ ਇੱਕ ਮੀਟਿੰਗ ਬੁਲਾਈ ਅਤੇ ਮੀਟਿੰਗ ਦੌਰਾਨ ਜਾਣਕਾਰੀ ਦਿੱਤੀ ਕਿ 76ਵੇਂ ਗਣਤੰਤਰ ਦਿਵਸ ਮੌਕੇ ਮਾਲੇਰਕੋਟਲਾ ਦੇ ਸਥਾਨਕ ਡਾਕਟਰ ਜ਼ਾਕਿਰ ਹੁਸੈਨ ਸਟੇਡੀਅਮ ਵਿਖੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਸਥਾਨਕ ਸਰਕਾਰ ਅਤੇ ਸੰਸਦੀ ਮਾਮਲੇ ਮੰਤਰੀ ਪੰਜਾਬ ਡਾ ਰਵਜੋਤ ਸਿੰਘ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਉਨ੍ਹਾਂ ਦੱਸਿਆ ਕਿ ਕੌਮੀ ਝੰਡਾ ਲਹਿਰਾਉਣ ਉਪਰੰਤ ਉਹ ਪਰੇਡ ਦਾ ਨਿਰੀਖਣ ਕਰਨਗੇ ਅਤੇ ਜ਼ਿਲ੍ਹਾ ਨਿਵਾਸੀਆਂ ਦੇ ਨਾਮ ਆਪਣਾ ਸੰਦੇਸ਼ ਦੇਣਗੇ। ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਵੀ ਲੈਣਗੇ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਪਰੇਡ ਵਿੱਚ 04 ਟੁਕੜੀਆਂ ਹਿੱਸਾ ਲੈਣਗੀਆਂ।

Advertisements

ਜਿਹਨ੍ਹਾਂ ਵਿੱਚ ਪੰਜਾਬ ਪੁਲਿਸ ਪੁਰਸ਼ਾਂ ਦੀ ਇੱਕ ਟੁਕੜੀ,ਮਹਿਲਾ ਪੁਲਿਸ ਦੀ ਇੱਕ ਟੁਕੜੀ,ਇੱਕ ਟੁਕੜੀ ਪੰਜਾਬ ਹੋਮ ਗਾਰਡਜ਼ ਦੇ ਜਵਾਨਾਂ ਦੀ ਅਤੇ ਇੱਕ ਟੁਕੜੀ ਐਨ.ਸੀ.ਸੀ. ਤੋਂ ਇਲਾਵਾ ਪੰਜਾਬ ਪੁਲਿਸ ਦੇ ਬੈਂਡ ਅਤੇ ਸੋਹਰਾਬ ਪਬਲਿਕ ਸਕੂਲ ਦੇ ਬੱਚਿਆਂ ਦੇ ਬੈਂਡ ਸ਼ਾਮਲ ਹੋਣਗੇ। ਪਰੇਡ ਦੀ ਅਗਵਾਈ ਡੀ.ਐਸ.ਪੀ (ਸਥਾਨਕ) ਪਰੇਡ ਕਮਾਂਡਰ ਡੀ.ਐਸ.ਪੀ (ਸਥਾਨਕ) ਡਾ. ਮਾਨਵਜੀਤ ਸਿੰਘ ਸਿੱਧੂ ਕਰਨਗੇ। ਉਨ੍ਹਾਂ ਦੱਸਿਆ ਕਿ ਮਾਰਚ ਪਾਸਟ ਤੋਂ ਬਾਅਦ ਵੱਖ-ਵੱਖ ਵਿਭਾਗਾਂ ਵੱਲੋਂ ਵਿਕਾਸ ਕਾਰਜਾਂ ਨੂੰ ਦਰਸਾਉਂਦੀਆਂ ਝਾਕੀਆਂ ਕੱਢੀਆਂ ਜਾਣਗੀਆਂ ਅਤੇ ਸਕੂਲੀ ਬੱਚਿਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ । ਇਸ ਮੌਕੇ ਕੈਬਨਿਟ ਮੰਤਰੀ ਪੰਜਾਬ ਆਜ਼ਾਦੀ ਘੁਲਾਟੀਆਂ, ਸੈਨਿਕ ਸ਼ਹੀਦਾਂ ਅਤੇ ਕਾਰਗਿਲ ਸ਼ਹੀਦਾਂ ਦੇ ਪਰਿਵਾਰਾਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕਰਨਗੇ ਤੇ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਦੀ ਵੰਡ ਕਰਨਗੇ। ਇਸ ਮੌਕੇ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਕੰਮ ਕਰਨ ਵਾਲੀਆਂ ਸ਼ਖ਼ਸੀਅਤਾਂ ਦਾ ਵੀ ਸਨਮਾਨ ਕੀਤਾ ਜਾਵੇਗਾ। ਸਮਾਰੋਹ ਦੇ ਅਖੀਰ ਵਿੱਚ ਰਾਸ਼ਟਰੀ ਗਾਨ ਹੋਵੇਗਾ। ਉਨ੍ਹਾਂ ਡਿਪਟੀ ਕਮਿਸ਼ਨਰ ਵੱਲੋਂ ਸਾਰੇ ਸਬੰਧਤ ਵਿਭਾਗਾਂ ਨੂੰ ਗਣਤੰਤਰ ਦਿਵਸ ਸਮਾਰੋਹ ਨੂੰ ਬੇਮਿਸਾਲ ਬਣਾਉਣ ਲਈ ਸੁਹਿਰਦ ਯਤਨ ਕਰਨ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ।ਉਨ੍ਹਾਂ ਅਧਿਕਾਰੀਆਂ ਨੂੰ ਇਸ ਸ਼ਾਨਦਾਰ ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਆਪਣੀਆਂ ਡਿਊਟੀਆਂ ਪੂਰੀ ਤਨਦੇਹੀ ਨਾਲ ਨਿਭਾਉਣ ਦੀ ਤਾਕੀਦ ਕੀਤੀ, ਜਿਸ ਵਿੱਚ ਬਾਰੀਕੀ ਨਾਲ ਯੋਜਨਾਬੰਦੀ ਅਤੇ ਅਮਲ ਦੀ ਮਹੱਤਤਾ ‘ਤੇ ਚਾਨਣਾ ਪਾਇਆ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਇਸੇ ਦੌਰਾਨ ਜ਼ਿਲ੍ਹਾ ਪੁਲਿਸ ਮੁਖੀ ਗਗਨ ਅਜੀਤ ਸਿੰਘ ਨੇ ਦੱਸਿਆ ਕਿ ਗਣਤੰਤਰ ਦਿਵਸ ਦੇ ਸਮਾਗਮਾਂ ਲਈ ਸੁਰੱਖਿਆ ਦੇ ਪੁਖ਼ਤਾ ਇੰਤਜਾਮ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਐਸ.ਪੀਜ਼ ਅਤੇ ਡੀ.ਐਸ.ਪੀਜ਼ ਸੁਰੱਖਿਆ ਪੱਖੋਂ ਨਿਗਰਾਨੀ ਕਰ ਰਹੇ ਹਨ।ਉਨ੍ਹਾਂ ਦੱਸਿਆ ਕਿ ਸੁਚਾਰੂ ਢੰਗ ਨਾਲ ਟ੍ਰੈਫਿਕ ਪ੍ਰਬੰਧ ਵੀ ਯਕੀਨੀ ਬਣਾਏ ਗਏ ਹਨ, ਤਾਂ ਜੋ ਕਿਸੇ ਵੀ ਵਿਅਕਤੀ ਨੂੰ ਕੋਈ ਦਿਕੱਤ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਸਹਾਇਕ ਕਮਿਸ਼ਨਰ ਕਮ ਐਸ.ਡੀ.ਐਮ. ਗੁਰਮੀਤ ਕੁਮਾਰ ਬਾਂਸਲ,ਐਸ.ਪੀ. ਸਵਰਨਜੀਤ ਕੌਰ,ਡੀ.ਆਰ.ਓ ਮਨਜੀਤ ਕੌਰ,ਬੀ.ਡੀ.ਪੀ.ਓ. ਰਿੰਪੀ ਗਰਗ,ਡੀ.ਐਸ.ਪੀ. ਰਣਜੀਤ ਸਿੰਘ, ਡੀ.ਐਸ.ਪੀ.ਸਤੀਸ਼ ਕੁਮਾਰ,ਐਕਸ਼ੀਅਨ ਪੀ.ਐਸ.ਪੀ.ਸੀ.ਐਲ.ਇੰਜ. ਹਰਵਿੰਦਰ ਸਿੰਘ,ਸੀ.ਡੀ.ਪੀ.ਓ. ਪਵਨ ਕੁਮਾਰ, ਕਾਰਜ ਸਾਧਕ ਅਫ਼ਸਰ ਅਪਰਅਪਾਰ ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

LEAVE A REPLY

Please enter your comment!
Please enter your name here