
ਲੁਧਿਆਣਾ (ਦ ਸਟੈਲਰ ਨਿਊਜ਼)। ਲੁਧਿਆਣਾ ਦੇ ਕਸਬਾ ਹਠੂਰ ਦੇ ਨੌਜ਼ਵਾਨ ਦੀ ਕੈਨੇਡਾ ਦੇ ਸੜਕ ਹਾਦਸੇ ਦੌਰਾਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਅਰਸ਼ਪ੍ਰੀਤ ਸਿੰਘ ਉਮਰ 24 ਸਾਲਾਂ ਵਜੋਂ ਹੋਈ ਹੈ।

ਦੱਸਿਆ ਜਾ ਰਿਹਾ ਹੈ ਕਿ ਅਰਸ਼ਪ੍ਰੀਤ 2021 ਵਿੱਚ ਆਈਲੈਟਸ ਕਰਕੇ ਕੈਨੇਡਾ ਦੇ ਬਰੈਂਪਟਨ ਸ਼ਹਿਰ ਵਿੱਚ ਗਿਆ ਸੀ ਤੇ ਉਹ ਟਰਾਲਾ ਚਲਾਉਣ ਦਾ ਕੰਮ ਕਰਦਾ ਸੀ ਤੇ ਉਹ ਹਰ ਰੋਜ਼ ਦੀ ਤਰ੍ਹਾਂ ਕੰਮ ਤੇ ਗਿਆ ਹੋਇਆ ਸੀ ਕਿ ਇਸ ਦੌਰਾਨ ਉਸਦੀ ਸਾਹਮਣੇ ਤੋਂ ਆ ਰਹੇ ਇੱਕ ਟਰਾਲੇ ਨਾਲ ਟੱਕਰ ਹੋ ਗਈ ਤੇ ਟੱਕਰ ਦੌਰਾਨ ਅਰਸ਼ਪ੍ਰੀਤ ਦੀ ਮੌਕੇ ਤੇ ਹੀ ਮੌਤ ਹੋ ਗਈ। ਅਰਸ਼ਪ੍ਰੀਤ ਦੀ ਮੌਤ ਦੀ ਖਬਰ ਸੁਣ ਕੇ ਪਰਿਵਾਰਕ ਮੈਬਰਾਂ ਤੇ ਪਿੰਡ ਵਾਸੀਆਂ ਵਿੱਚ ਸੋਂਗ ਦੀ ਲਹਿਰ ਪੈਦਾ ਹੋ ਗਈ।












