
ਚੰਡੀਗੜ੍ਹ (ਦ ਸਟੈਲਰ ਨਿਊਜ਼)। ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ਦੇ ਮੇਅਰ ਚੋਣ ਲਈ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਚੰਡੀਗੜ੍ਹ ਵਿੱਚ ਇਸ ਵਾਰ ਵੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਦਾ ਗਠਜੋੜ ਹੈ। ਆਮ ਆਦਮੀ ਪਾਰਟੀ ਨੇ ਮੇਅਰ ਦੇ ਅਹੁਦੇ ਲਈ ਕੌਂਸਲਰ ਪ੍ਰੇਮਲਤਾ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੇ ਅਹੁਦਿਆਂ ਲਈ ਕਾਂਗਰਸ ਵੱਲੋਂ ਨਾਮਜ਼ਦਗੀਆਂ ਦਾਖ਼ਲ ਕੀਤੀਆਂ ਜਾਣਗੀਆਂ।
Advertisements












