
ਮਾਲੇਰਕੋਟਲਾ (ਦ ਸਟੈਲਰ ਨਿਊਜ਼)। ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸੁਖਪ੍ਰੀਤ ਸਿੰਘ ਸਿੱਧੂ ਨੇ ਕਿਹਾ ਕਿ “ਵੋਟ ਪਾਉਣਾ ਸਿਰਫ਼ ਇੱਕ ਅਧਿਕਾਰ ਨਹੀਂ, ਸਗੋਂ ਇੱਕ ਜ਼ਿੰਮੇਵਾਰੀ ਹੈ। ਸਾਨੂੰ ਸਾਰਿਆਂ ਨੂੰ ਲੋਕਤੰਤਰ ਦਾ ਹਿੱਸਾ ਬਣਨ ਲਈ ਵੋਟਰ ਬਣਨਾ ਅਤੇ ਮਜ਼ਬੂਤ ਲੋਕਤੰਤਰ ਦੇ ਨਿਰਮਾਣ ਲਈ ਵੋਟਿੰਗ ਦੀ ਅਹਿਮਤ ਦੀ ਪਛਾਣ ਕਰਨੀ ਚਾਹੀਦੀ ਹੈ ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ਅੱਜ ਉਨ੍ਹਾਂ ਸਥਾਨਕ ਇਸਲਾਮੀਆ ਗਰਲਜ਼ ਕਾਲਜ ਵਿਖੇ 15ਵੇਂ ਰਾਸ਼ਟਰੀ ਵੋਟਰ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਵਿਚ ਬਤੌਰ ਮੁੱਖ ਮਹਿਮਾਨ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਐਸ.ਡੀ.ਐਮ ਮਾਲੇਰਕੋਟਲਾ ਗੁਰਮੀਤ ਕੁਮਾਰ ਬਾਂਸਲ ਮੌਜੂਦ ਸਨ। ਇਸ ਮੌਕੇ ਸਥਾਨਕ ਇਸਲਾਮੀਆ ਗਰਲਜ਼ ਕਾਲਜ ਦੇ ਪ੍ਰਿੰਸੀਪਲ ਰਾਹੀਲਾ ਖਾਨ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ। ਇਸ ਮੌਕੇ ਸਕੂਲਾਂ-ਕਾਲਜਾਂ ਦੇ ਬੱਚਿਆਂ ਨੇ ਸੱਭਿਆਚਾਰਕ ਪ੍ਰੋਗਰਾਮ, ਕਵਿਤਾ ਅਤੇ ਨਾਟਕ ਰਾਹੀਂ ਭਾਰਤ ਦੇ ਮਜ਼ਬੂਤ ਲੋਕਤੰਤਰ ਅਤੇ ਵੋਟ ਦੀ ਮਹੱਤਤਾ ਬਾਰੇ ਦੱਸਿਆ ਅਤੇ ਜ਼ਿਲ੍ਹਾ ਵਾਸੀਆਂ ਨੂੰ ਰਾਸ਼ਟਰੀ ਵੋਟਰ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੰਦਿਆਂ ਭਵਿੱਖ ਵਿੱਚ ਆਪਣੀ ਵੋਟ ਦੇ ਅਧਿਕਾਰ ਪ੍ਰਤੀ ਸੁਚੇਤ ਰਹਿਣ ਲਈ ਕਿਹਾ।

ਉਨ੍ਹਾਂ ਕਿਹਾ ਕਿ ਭਾਰਤ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰ ਹੈ ਅਤੇ ਇਸ ਨੂੰ ਸਫਲ ਬਣਾਉਣ ਵਿਚ ਵੋਟਰਾਂ ਦੀ ਭੂਮਿਕਾ ਅਹਿਮ ਰਹੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਵੋਟਰਾਂ ਨੂੰ ਆਪਣੇ ਵੋਟ ਦੀ ਵਰਤੋਂ ਕਰਨ ਦੇ ਨਾਲ-ਨਾਲ ਹੋਰਾਂ ਨੂੰ ਵੀ ਵੋਟ ਪਾਉਣ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ, ਕਿਉਂਕਿ ਵੋਟ ਦਾ ਅਧਿਕਾਰ ਬਹੁਤ ਮਹੱਤਵਪੂਰਨ ਅਧਿਕਾਰ ਹੈ। ਇਸ ਮੌਕੇ ਇਸਲਾਮੀਆ ਗਰਲਜ਼ ਸਕੂਲ ਦੇ ਪ੍ਰਿੰਸੀਪਲ ਸਭਾ ਸ਼ਾਹੀਨ ਨੇ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਰਾਸ਼ਟਰੀ ਵੋਟਰ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੰਦਿਆਂ ਆਖਿਆ ਕਿ ਜੋ ਨੌਜਵਾਨ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਅਤੇ ਨਵੇਂ ਬਣੇ ਵੋਟਰ ਨੂੰ ਆਪਣੀ ਨੈਤਿਕ ਜ਼ਿੰਮੇਵਾਰੀ ਸਮਝਦੇ ਹੋਏ ਲੋਕਤੰਤਰ ਦੀ ਮਜ਼ਬੂਤੀ ਲਈ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨੀ ਚਾਹੀਦੀ ਹੈ ਉੱਥੇ ਆਪਣੇ ਪਰਿਵਾਰਕ ਦੇ ਮੈਂਬਰਾਂ, ਰਿਸਤੇਦਾਰਾਂ, ਦੋਸਤਾਂ ਅਤੇ ਹੋਰਨਾਂ ਨੂੰ ਵੀ ਵੋਟਾਂ ਪਾਉਣ ਪ੍ਰਤੀ ਜਾਗਰੂਕ ਕਰਨਾ ਚਾਹੀਦਾ ਹੈ।
ਐਸ.ਡੀ.ਐਮ.ਗੁਰਮੀਤ ਕੁਮਾਰ ਬਾਂਸਲ ਨੇ ਕਿਹਾ ਕਿ ਲੋਕਤੰਤਰ ਦੇ ਤਿਉਹਾਰ ਵਿਚ ਸਾਡੀ ਸਾਰਿਆਂ ਦੀ ਭਾਗੀਦਾਰੀ ਹੋਣੀ ਬਹੁਤ ਜ਼ਰੂਰੀ ਹੈ ਅਤੇ ਸਾਨੂੰ ਬਿਨਾਂ ਕਿਸੇ ਲਾਲਚ ਵਿਚ ਆਏ ਆਪਣੇ ਵਿਵੇਕ ਦੇ ਆਧਾਰ ‘ਤੇ ਆਪਣੇ ਵੋਟ ਦੇ ਅਧਿਕਾਰ ਦਾ ਪ੍ਰਯੋਗ ਕਰਨਾ ਚਾਹੀਦਾ ਹੈ।ਪ੍ਰੋਗਰਾਮ ਦੌਰਾਨ ਰਾਸ਼ਟਰੀ ਵੋਟਰ ਦਿਵਸ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਵਲੋਂ ਜਾਰੀ ਸੀ.ਡੀ ਵੀ ਪ੍ਰੋਜੈਕਟਰ ਰਾਹੀਂ ਦਿਖਾਈ ਗਈ। ਇਸ ਮੌਕੇ ਅੱਜ ਜ਼ਿਲ੍ਹਾ ਮਾਲੇਰਕੋਟਲਾ ਦੇ ਵੱਖ ਵੱਖ ਥਾਵਾਂ ਉੱਤੇ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਨਵੇਂ ਬਣੇ 4532 ਵੋਟਰਾਂ ਨੂੰ ਐਪੀਕ ਕਾਰਡ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਥੇ ਜਿਕਰਯੋਗ ਹੈ ਕਿ ਵਿਧਾਨ ਸਭਾ ਹਲਕਾ 105 ਮਾਲੇਰਕੋਟਲਾ ਵਿਖੇ 2248 ਅਤੇ ਵਿਧਾਨ ਸਭਾਲ ਹਲਕਾ 106 ਅਮਰਗੜ੍ਹ ਵਿਖੇ 2284 ਨਵੇਂ ਵੋਟਰਾਂ ਨੂੰ ਐਪੀਕ ਕਾਰਡ ਤਕਸ਼ੀਮ ਕੀਤੇ ਗਏ। ਇਸ ਮੌਕੇ ਚੋਣ ਕਮਿਸ਼ਨ ਦੀ ਹਦਾਇਤਾਂ ਤੇ ਇਸ ਮੌਕੇ ਰਿਟਰਨਿੰਗ ਅਫ਼ਸਰ-106 ਅਮਰਗੜ੍ਹ ਕਮ ਐਸ.ਡੀ.ਐਮ. ਅਹਿਮਦਗੜ੍ਹ ਹਰਬੰਸ ਸਿੰਘ ਸਰਸਰੀ ਸੁਧਾਈ 1 ਜਨਵਰੀ 2025 ਦੌਰਾਨ ਵੱਧ ਵੋਟਾਂ ਬਣਾਉਣ ਸਦਕਾ ਬੈਸਟ ਈ.ਆਰ.ਓ. ਵਜੋਂ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਬੈਸਟ ਸਵੀਪ ਨੋਡਲ ਅਫ਼ਸਰ ਰਾਸਦਾ, ਬੈਸਟ ਬੀ.ਐਲ.ਓ ਹਰਤੇਜ ਸਿੰਘ ਅਤੇ ਗੁਰਮੀਤ ਸਿੰਘ ਨੂੰ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਮੁਹੰਮਦ ਅਸਗਰ, ਸਾਜੀਦ ਅਲੀ, ਸਾਕਿਬ ਅਜੀਮ, ਅੰਮ੍ਰਿਤਪਾਲ ਸਿੰਘ ਨੂੰ ਸਵੀਪ ਗਤੀਵਿਧੀਆਂ ਤਹਿਤ ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ ਤੌਰ ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤਹਿਸ਼ੀਦਲਾਰ ਚੋਣਾ ਬ੍ਰਿਜ ਮੋਹਨ, ਮਨਪ੍ਰੀਤ ਸਿੰਘ, ਸਵੀਡ ਨੋਡਲ ਅਫ਼ਸਰ ਮੁਹੰਮਦ ਬਸ਼ੀਰ,ਕੁਲਵੀਰ ਸਿੰਘ,ਤੋਂ ਇਲਾਵਾ ਤੋਂ ਇਲਾਵਾ ਹੋਰ ਕਾਲਜ ਅਤੇ ਸਕੂਲ ਦੇ ਵਿਦਿਆਰਥੀ ਅਤੇ ਅਧਿਆਪਕ ਮੌਜੂਦ ਸਨ। ਇਸ ਮੌਕੇ ਆਯੋਜਤ ਰੰਗੋਲੀ, ਸਲੋਗਨ ਅਤੇ ਭਾਸਣ ਪ੍ਰਤੀਯੋਗਤਾਵਾਂ ਦੇ ਮੁਕਾਬਲਿਆਂ ਦੇ ਜੇਤੂਆਂ ਨੂੰ ਵੀ ਸਨਮਾਨਿਤ ਕੀਤਾ ਗਿਆ।












