
ਅੰਮ੍ਰਿਤਸਰ (ਦ ਸਟੈਲਰ ਨਿਊਜ਼)। ਅੰਮ੍ਰਿਤਸਰ ਦੇ ਨੌਜ਼ਵਾਨ ਦੀ ਇਟਲੀ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਨਿਰਮਲ ਸਿੰਘ ਉਮਰ 31 ਸਾਲਾਂ ਵਾਸੀ ਪਿੰਡ ਛਾਪਿਆ ਵਾਲੀ ਜ਼ਿਲ੍ਹਾ ਅੰਮ੍ਰਿਤਸਰ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਨਿਰਮਲ 2 ਸਾਲ ਪਹਿਲਾਂ ਰੋਜ਼ੀ ਰੋਟੀ ਲਈ ਇਟਲੀ ਗਿਆ ਸੀ ਤੇ ਉਸਦੀ ਉੱਥੇ ਅਚਾਨਕ ਮੌਤ ਹੋ ਗਈ।

ਫਿਲਹਾਲ ਮੌਤ ਦੇ ਕਾਰਨਾਂ ਦਾ ਅਜੇ ਤੱਕ ਕੁੱਝ ਪਤਾ ਨਹੀਂ ਲੱਗ ਸਕਿਆ ਹੈ। ਜਾਣਕਾਰੀ ਮੁਤਾਬਕ ਨਿਰਮਲ ਪਿੱਛੇ ਆਪਣੀ ਪਤਨੀ ਤੇ 5 ਸਾਲ ਦੇ ਬੱਚੇ ਨੂੰ ਛੱਡ ਗਿਆ ਹੈ। ਨਿਰਮਲ ਦੀ ਮੌਤ ਦੀ ਖਬਰ ਸੁਣ ਕੇ ਪਰਿਵਾਰਕ ਮੈਬਰਾਂ ਵਿੱਚ ਸੋਂਗ ਦੀ ਲਹਿਰ ਪੈਦਾ ਹੋ ਗਈ।











