Monday, October 26, 2026
Home Latest ਸਰਕਾਰੀ ਕਾਲਜ ਜ਼ਲਾਲਾਬਾਦ ਵਿਖੇ 30 ਜਨਵਰੀ ਨੂੰ ਕੈਰੀਅਰ ਕਾਨਫਰੰਸ  ਪ੍ਰੋਗਰਾਮ ਦਾ ਆਯੋਜਨ

ਸਰਕਾਰੀ ਕਾਲਜ ਜ਼ਲਾਲਾਬਾਦ ਵਿਖੇ 30 ਜਨਵਰੀ ਨੂੰ ਕੈਰੀਅਰ ਕਾਨਫਰੰਸ  ਪ੍ਰੋਗਰਾਮ ਦਾ ਆਯੋਜਨ

The Stellar News Logo

ਫਾਜ਼ਿਲਕਾ (ਦ ਸਟੈਲਰ ਨਿਊਜ਼)। ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਮਨਦੀਪ ਕੌਰ ਦੇ ਦਿਸ਼ਾ-ਨਿਰਦੇਸ਼ਾਂ *ਤੇ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 30 ਜਨਵਰੀ 2025 ਨੂੰ ਸਰਕਾਰੀ ਕਾਲਜ (ਲੜਕੀਆਂ), ਜ਼ਲਾਲਾਬਾਦ ਵਿੱਖੇ ਕੈਰੀਅਰ ਕਾਨਫਰੰਸ ਪ੍ਰੋਗਰਾਮ ਦਾ ਆਯੋਜਨ ਕੀਤਾ ਜਾਵੇਗਾ। ਇਹ ਜਾਣਕਾਰੀ ਜ਼ਿਲ੍ਹਾ ਰੋਜ਼ਗਾਰ ਅਫਸਰ ਵੈਸ਼ਾਲੀ ਨੇ ਦਿੱਤੀ। ਜ਼ਿਲ੍ਹਾ ਰੋਜ਼ਗਾਰ ਅਫਸਰ ਨੇ ਦੱਸਿਆ ਕਿ ਕਾਨਫਰੰਸ ਪ੍ਰੋਗਰਾਮ ਦੌਰਾਨ ਪਸ਼ੂ ਪਾਲਣ ਵਿਭਾਗ, ਮੱਛੀ ਪਾਲਣ ਵਿਭਾਗ, ਡੇਅਰੀ ਵਿਭਾਗ, ਜ਼ਿਲ੍ਹਾ ਉਦਯੋਗ ਕੇਂਦਰ, ਬੈਂਕ, ਐਸ.ਸੀ. ਕਾਰਪੋਰੇਸ਼ਨ, ਬੈਂਕਫਿੰਕੋ ਅਤੇ ਪੰਜਾਬ ਸਕਿਲ ਡਿਵੈਲਪਮੈਟ ਮਿਸ਼ਨ ਵੱਲੋਂ ਸ਼ਿਰਕਤ ਕੀਤੀ ਜਾਵੇਗੀ। ਇਸ ਦੇ ਨਾਲ-ਨਾਲ ਵਿਭਾਗ ਵੱਲੋਂ ਸਟਾਲ ਅਤੇ ਫਲੈਕਸ ਲੱਗਾ ਕੇ ਆਉਣ ਵਾਲੇ ਪ੍ਰਾਰਥੀਆਂ ਨੂੰ ਵਿਭਾਗ ਨਾਲ ਸਬੰਧਤ ਜਾਣਕਾਰੀ ਦਿੱਤੀ ਜਾਵੇਗੀ।

Advertisements

ਉਨ੍ਹਾਂ ਕਿਹਾ ਕਿ ਇਹ ਕਾਨਫਰੰਸ ਸਵੇਰੇ 10:30 ਵੱਜੇ ਸਰਕਾਰੀ ਕਾਲਜ (ਲੜਕੀਆਂ), ਜ਼ਲਾਲਾਬਾਦ ਵਿੱਖੇ ਆਯੋਜਿਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ 10ਵੀ ਪਾਸ, 12ਵੀ ਪਾਸ ਤੇ ਗ੍ਰੈਜੂਏਸ਼ਨ ਪਾਸ ਨੋਜਵਾਨ ਕਾਨਫਰੰਸ ਵਿਚ ਸ਼ਮੂਲੀਅਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਹ ਕੈਰੀਅਰ ਕਾਨਫਰੰਸ ਨੌਜਵਾਨਾਂ ਲਈ ਸੁਨਹਿਰਾ ਮੌਕਾ ਸਾਬਿਤ ਹੋਵੇਗਾ ਤੇ ਕੈਰੀਅਰ ਪ੍ਰਤੀ ਗਿਆਨ ਵਿਚ ਵਾਧਾ ਹੋਵੇਗਾ। ਹੋਰ ਵਧੇਰੇ ਜਾਣਕਾਰੀ ਲਈ ਇਸ ਦਫਤਰ ਦੇ ਕਰਮਚਾਰੀ ਰਾਜ ਸਿੰਘ, ਪਲੇਸਮੈਂਟ ਅਫਸਰ 79861 15001 ਨਾਲ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here