
ਕੈਨੇਡਾ (ਦ ਸਟੈਲਰ ਨਿਊਜ਼)। ਕੈਨੇਡਾ ਵਿੱਚ 2 ਪੰਜਾਬੀ ਨੌਜ਼ਵਾਨਾਂ ਦੀ ਦਿਲ ਦਾ ਦੌਰਾਨ ਪੈਣ ਕਾਰਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾਂ ਦੀ ਪਹਿਚਾਣ ਪਵਨਦੀਪ ਸਿੰਘ ਉਮਰ 35 ਸਾਲਾਂ, ਜਸਬੀਰ ਸਿੰਘ ਉਮਰ 30 ਸਾਲਾਂ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਸੁਨਾਮ ਦੇ ਪਿੰਡ ਚੱਠਾ ਦਾ ਰਹਿਣ ਵਾਲਾ ਪਵਨ ਡੇਢ ਸਾਲ ਪਹਿਲਾਂ ਰੋਜ਼ੀ ਰੋਟੀ ਕਮਾਉਣ ਲਈ ਕੈਨੇਡਾ ਗਿਆ ਸੀ ਤੇ ਉਹ ਕੈਨੇਡਾ ਦੇ ਸਰੀ ਸ਼ਹਿਰ ਵਿੱਚ ਰਹਿੰਦਾ ਸੀ।

ਪਰ ਅਚਾਨਕ ਪਵਨਦੀਪ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਤੇ ਦੂਜਾ ਨੌਜ਼ਵਾਨ ਜਸਬੀਰ ਜੋ ਕਿ ਪਿੰਡ ਮੋਹਕਮ ਅਰਾਈਆਂ ਦਾ ਰਹਿਣ ਵਾਲਾ ਹੈ ਉਹ ਰੋਜ਼ੀ-ਰੋਟੀ ਕਮਾਉਣ ਲਈ 9 ਮਹੀਨੇ ਪਹਿਲਾਂ ਹੀ ਕੈਨੇਡਾ ਗਿਆ ਸੀ ਤੇ ਉਸਦੀ ਵੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਦੋਵਾਂ ਦੀ ਮੌਤ ਦੀ ਖਬਰ ਸੁਣ ਕੇ ਪਰਿਵਾਰਕ ਮੈਬਰਾਂ ਵਿੱਚ ਸੋਂਗ ਦੀ ਲਹਿਰ ਪੈਦਾ ਹੋ ਗਈ। ਦੋਵੇਂ ਨੌਜਵਾਨਾਂ ਦੇ ਪਰਿਵਾਰਕ ਮੈਬਰਾਂ ਨੇ ਸਰਕਾਰ ਤੋਂ ਦੇਹਾਂ ਭਾਰਤ ਲਿਆਉਣ ਦੀ ਮੰਗ ਕੀਤੀ ਤਾਂ ਜੋ ਉਹ ਆਪਣੇ ਪੁੱਤਰਾਂ ਦੀਆਂ ਅੰਤਿਮ ਰਸਮਾਂ ਪੂਰੀਆਂ ਕਰ ਸਕਣ।











