
ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਹੁਸ਼ਿਆਰਪੁਰ ਵਿਖੇ ਹੋਏ ਜਿਲ੍ਹਾ ਪੱਧਰੀ ਗਣਤੰਤਰਤਾ ਦਿਵਸ ਸਮਾਗਮ ਦੌਰਾਨ ਉੱਘੇ ਪੰਜਾਬੀ ਲੇਖਕ ਅਤੇ ਅਧਿਆਪਕ ਵਰਿੰਦਰ ਸਿੰਘ ਨਿਮਾਣਾ ਨੂੰ ਹੁਸ਼ਿਆਸਪੁਰ ਦੇ ਦੇਸੀ ਅੰਬਾਂ ਦੀਆਂ ਦੁਰਲੱਭ ਕਿਸਮਾਂ ਦੀ ਸੰਭਾਲ ਲਈ ਕੀਤੇ ਯਤਨਾਂ ਲਈ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ, ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ, ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ, ਜਿਲ੍ਹਾ ਪੁਲਿਸ ਮੁੱਖੀ ਸੁਰੇਂਦਰ ਲਾਂਬਾ ਆਦਿ ਹਾਜਰ ਸਨ।













