Sunday, October 25, 2026
Home Crime PSPCL ਦਾ ਲਾਈਨਮੈਨ ਅਤੇ ਮੀਟਰ ਰੀਡਰ ਰਿਸ਼ਵਤ ਲੈਂਦੇ ਰੰਗੀ ਹੱਥੀਂ ਕਾਬੂ

PSPCL ਦਾ ਲਾਈਨਮੈਨ ਅਤੇ ਮੀਟਰ ਰੀਡਰ ਰਿਸ਼ਵਤ ਲੈਂਦੇ ਰੰਗੀ ਹੱਥੀਂ ਕਾਬੂ

ਲੁਧਿਆਣਾ (ਦ ਸਟੈਲਰ ਨਿਊਜ਼)। ਪੰਜਾਬ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਪੀਐਸਪੀਸੀਐਲ ਦਫ਼ਤਰ ਫੋਕਲ ਪੁਆਇੰਟ ਲੁਧਿਆਣਾ ਵਿਖੇ ਤਾਇਨਾਤ ਲਾਈਨਮੈਨ ਕਮਲਪ੍ਰੀਤ ਸਿੰਘ ਅਤੇ ਮੀਟਰ ਰੀਡਰ ਕੁਲਦੀਪ ਸਿੰਘ ਨੂੰ ਰਿਸ਼ਵਤ ਲੈਂਦੇ ਰੰਗੀ ਹੱਥੀ ਕਾਬੂ ਕੀਤਾ ਹੈ। ਜਾਣਕਾਰੀ ਦਿੰਦੇ ਸਟੇਟ ਵਿਜੀਲੈਂਸ ਲੁਧਿਆਣਾ ਦੇ ਐਸ.ਐਸ.ਪੀ ਨੇ ਦੱਸਿਆ ਕਿ ਇਨ੍ਹਾਂ ਦੋਨਾਂ ਵਿਅਕਤੀਆਂ ਨੂੰ ਸੰਦੀਪ ਸਿੰਘ ਵਾਸੀ ਜਮਾਲਪੁਰ, ਲੁਧਿਆਣਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਸ਼ਿਕਾਇਤ ਕੀਤੀ ਸੀ ਕਿ ਉਸਦੇ ਸ਼ੋਅਰੂਮ ਵਿੱਚ ਸੜੇ ਹੋਏ ਮੀਟਰ ਨੂੰ ਬਦਲ ਕੇ ਨਵਾਂ ਬਿਜਲੀ ਮੀਟਰ ਲਗਾਉਣ ਦੇ ਬਦਲੇ ਲਾਈਨਮੈਨ ਨੇ 30,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ।

Advertisements

ਸ਼ਿਕਾਇਤ ਵਿੱਚ ਦੱਸਿਆ ਗਿਆ ਹੈ ਕਿ ਇਹ ਲਾਈਨਮੈਨ ਇਸ ਕੰਮ ਲਈ ਪਹਿਲਾਂ ਹੀ 20,000 ਰੁਪਏ ਰਿਸ਼ਵਤ ਲੈ ਚੁੱਕਾ ਹੈ ਅਤੇ ਹੁਣ ਬਾਕੀ ਦੇ 10,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਉਹਨਾਂ ਦੱਸਿਆ ਕਿ ਉਸਦੀ ਸ਼ਿਕਾਇਤ ‘ਤੇ ਮੁੱਢਲੀ ਜਾਂਚ ਉਪਰੰਤ ਲੁਧਿਆਣਾ ਯੂਨਿਟ ਦੀ ਵਿਜੀਲੈਂਸ ਬਿਊਰੋ ਟੀਮ ਨੇ ਜਾਲ ਵਿਛਾ ਕੇ ਲਾਈਨਮੈਨ ਅਤੇ ਮੀਟਰ ਰੀਡਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਕੋਲੋਂ ਉਸਦੇ ਸ਼ੋਅਰੂਮ ਵਿਖੇ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5,000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਦੋਵਾਂ ਵਿਅਕਤੀਆਂ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

LEAVE A REPLY

Please enter your comment!
Please enter your name here