Saturday, October 24, 2026
Home Latest ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ਸਵਾਰ ਨੌਜ਼ਵਾਨ ਨੂੰ ਮਾਰੀ ਟੱਕਰ, ਮੌਤ

ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ਸਵਾਰ ਨੌਜ਼ਵਾਨ ਨੂੰ ਮਾਰੀ ਟੱਕਰ, ਮੌਤ

ਲੁਧਿਆਣਾ (ਦ ਸਟੈਲਰ ਨਿਊਜ਼)। ਲੁਧਿਆਣਾ ਦੇ ਜਵਾਹਰ ਨਗਰ ਕੈਂਪ ਵਿੱਚ ਸੜਕ ਹਾਦਸੇ ਦੌਰਾਨ ਇੱਕ ਨੌਜ਼ਵਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜ਼ਵਾਨ ਦੀ ਪਹਿਚਾਣ ਸਰਜਨ ਕੁਮਾਰ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਸਰਜਨ ਘਰੋਂ ਦਵਾਈ ਲੈਣ ਗਿਆ ਸੀ ਤੇ ਰਸਤੇ ਵਿੱਚ ਇੱਕ ਤੇਜ਼ ਰਫਤਾਰ ਕਾਰ ਨੇ ਉਸਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ।

Advertisements

ਟੱਕਰ ਇੰਨੀ ਭਿਆਨਕ ਸੀ ਕਿ ਸਰਜਨ ਦੀ ਮੌਕੇ ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here