Thursday, October 22, 2026
Home Latest ਚਾਈਨਾ ਡੋਰ ਵੇਚਣ ਤੇ ਵਰਤਣ ਵਾਲਿਆਂ ਵਿਰੁੱਧ ਜ਼ਿਲ੍ਹਾ ਪ੍ਰਸ਼ਾਸਨ ਸਖ਼ਤ

ਚਾਈਨਾ ਡੋਰ ਵੇਚਣ ਤੇ ਵਰਤਣ ਵਾਲਿਆਂ ਵਿਰੁੱਧ ਜ਼ਿਲ੍ਹਾ ਪ੍ਰਸ਼ਾਸਨ ਸਖ਼ਤ

ਪਟਿਆਲਾ (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੇ ਨਿਰਦੇਸ਼ਾਂ ‘ਤੇ ਕਾਰਵਾਈ ਕਰਦਿਆਂ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਤੇ ਨਗਰ ਨਿਗਮ ਪਟਿਆਲਾ ਦੀ ਟੀਮ ਵੱਲੋਂ ਅੱਜ ਆਚਾਰ ਬਾਜ਼ਾਰ, ਤ੍ਰਿਪੜੀ ਬਾਜ਼ਾਰ, ਰਾਘੋਮਾਜਰਾ ਸਮੇਤ ਮੈਨ ਬਾਜ਼ਾਰ ਰਾਜਪੁਰਾ, ਭਾਦਸੋਂ, ਸਨੌਰ ਅਤੇ ਨਾਭਾ ਵਿਖੇ ਚਾਈਨਾ ਡੋਰ ਦੀ ਚੈਕਿੰਗ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀ.ਪੀ.ਸੀ.ਬੀ ਦੇ ਐਸ.ਡੀ.ਓ ਮੋਹਿਤ ਸਿੰਗਲਾ ਨੇ ਦੱਸਿਆ ਕਿ ਬੋਰਡ ਵੱਲੋਂ ਨਗਰ ਨਿਗਮ ਤੇ ਐਸ.ਡੀ.ਐਮਜ਼ ਨਾਲ ਸਾਂਝੇ ਤੌਰ ‘ਤੇ ਚਾਈਨਾ ਡੋਰ ਦਾ ਭੰਡਾਰ ਕਰਨ ਵਾਲਿਆਂ ਤੇ ਵੇਚਣ ਵਾਲਿਆਂ ਵਿਰੁੱਧ ਮੁਹਿੰਮ ਵਿੱਢੀ ਹੋਈ ਹੈ ਅਤੇ ਚਾਈਨਾ ਡੋਰ ਦੀ ਸਪਲਾਈ, ਵੇਚਣ ਜਾਂ ਵਰਤਣ ‘ਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਲਈ ਵੀ ਜਾਂਚ ਜਾਰੀ ਹੈ।  ਉਨ੍ਹਾਂ ਦੱਸਿਆ ਕਿ ਅੱਜ ਚੈਕਿੰਗ ਦੌਰਾਨ, ਉਕਤ ਸਥਾਨਾਂ ਦੀਆਂ ਦੁਕਾਨਾਂ ਵਿੱਚੋਂ ਕਿਸੇ ਵੀ ਥਾਂ ‘ਤੇ ਚਾਈਨਾ ਡੋਰ (ਗੱਟੂ) ਨਹੀਂ ਮਿਲੀ। ਟੀਮ ਨੇ ਦੁਕਾਨਦਾਰਾਂ ਅਤੇ ਸਥਾਨਕ ਨਿਵਾਸੀਆਂ ਨੂੰ ਚਾਈਨਾ ਡੋਰ ਦੀ ਵਿੱਕਰੀ ਅਤੇ ਵਰਤੋਂ ਨਾਲ ਹੋਣ ਵਾਲੇ ਖ਼ਤਰਨਾਕ ਪ੍ਰਭਾਵਾਂ ਬਾਰੇ ਜਾਣਕਾਰੀ ਵੀ ਦਿੱਤੀ ਅਤੇ ਇਸ ਦੀ ਵਰਤੋਂ ਨਾ ਕਰਨ ਦੀ ਅਪੀਲ ਕੀਤੀ।

Advertisements

ਉਨ੍ਹਾਂ ਦੱਸਿਆ ਕਿ ਆਮ ਲੋਕਾਂ ਨੂੰ ਪਤੰਗ ਉਡਾਉਣ ਲਈ ਪਾਬੰਦੀ ਸ਼ੁਦਾ ਚਾਈਨਾ ਡੋਰ/ ਨਾਈਲਨ/ਸਿੰਥੈਟਿਕ ਧਾਗੇ ਦੀ ਵਰਤੋਂ ਨਾ ਕਰਨ ਅਤੇ ਸਰਕਾਰ ਦੀ ਮਦਦ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਵੱਲੋਂ ਇੱਕ ਜਨਤਕ ਨੋਟਿਸ ਜਾਰੀ ਕੀਤਾ ਗਿਆ ਹੈ, ਜਿਸ ਅਨੁਸਾਰ ਜੇਕਰ ਕੋਈ ਵਿਅਕਤੀ ਚਾਈਨਾ ਡੋਰ ਦੀ ਵਰਤੋਂ ਕਰਦਾ/ਸਟੋਰ ਕਰਦਾ/ਸਪਲਾਈ ਕਰਦਾ/ਆਯਾਤ ਕਰਦਾ/ਵੇਚਦਾ ਪਾਇਆ ਜਾਂਦਾ ਹੈ, ਤਾਂ ਉਸ ‘ਤੇ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ  ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਵੱਲੋਂ ਇਸ ਗਤੀਵਿਧੀ ਦੀ ਸ਼ਿਕਾਇਤ ਲਈ ਟੋਲ-ਫ਼ਰੀ ਨੰਬਰ (0175-2350550/1800-180-2810) ਵੀ ਜਾਰੀ ਕੀਤਾ ਗਿਆ ਹੈ।

LEAVE A REPLY

Please enter your comment!
Please enter your name here