Wednesday, October 28, 2026
Home Latest ਬਲੀਦਾਨ ਦਿਵਸ ਮੌਕੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਬਲੀਦਾਨ ਦਿਵਸ ਮੌਕੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਫਾਜ਼ਿਲਕਾ (ਦ ਸਟੈਲਰ ਨਿਊਜ਼)। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅੱਜ ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੇ ਬਲੀਦਾਨ ਦਿਵਸ ਤੇ ਭਾਰਤ ਦੇ ਸੁੰਤਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਵਾਰਨ ਵਾਲਿਆਂ ਸ਼ਹੀਦਾਂ ਦੀ ਯਾਦ ਵਿੱਚ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈਏਐਸ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ 2 ਮਿੰਟ ਦਾ ਮੌਨ ਧਾਰ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ  ਨੇ ਕਿਹਾ ਦੇਸ਼ ਭਗਤਾਂ ਦੀ ਕੁਰਬਾਨੀਆਂ ਸਦਕਾ ਹੀ ਅੱਜ ਅਸੀ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ।

Advertisements

ਉਨਾਂ ਕਿਹਾ ਕਿ ਸਾਨੂੰ ਵੀ ਆਪਣੇ ਸ਼ਹੀਦਾਂ ਤੋਂ ਪ੍ਰੇਰਣਾ ਲੈਂਦਿਆਂ ਆਪਣੇ ਦੇਸ਼ ਦੀ ਤਰੱਕੀ ਲਈ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਯਤਨ ਕਰਨੇ ਚਾਹੀਦੇ ਹਨ ਤਾਂ ਜੋ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕੀਤਾ ਜਾ ਸਕੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ. ਮਨਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੁਭਾਸ਼ ਚੰਦਰ, ਕਾਰਜਕਾਰੀ ਇੰਜੀਨੀਅਰ ਜਲ ਸਪਲਾਈ ਤੇ ਸੈਨੀਟੇਸ਼ਨ ਧਰਮਿੰਦਰ ਸਿੰਘ ਤੇ ਅੰਮਿ੍ਤਪਾਲ ਸਿੰਘ ਭੱਠਲ, ਸੁਪਰਡੈਂਟ ਪ੍ਰਦੀਪ ਗੱਖੜ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

LEAVE A REPLY

Please enter your comment!
Please enter your name here