
ਫਿਰੋਜ਼ਪੁਰ (ਦ ਸਟੈਲਰ ਨਿਊਜ਼)। ਫਿਰੋਜ਼ਪੁਰ ਦੇ ਪਿੰਡ ਮੋਹਨ ਕੇ ਉਤਾੜ ਨਜਦੀਕ ਇੱਕ ਪਿਕਅੱਪ ਗੱਡੀ ਦੀ ਕੈਂਟਰ ਨਾਲ ਟੱਕਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਹਾਦਸੇ ਦੌਰਾਨ 9 ਲੋਕਾਂ ਦੀ ਮੌਤ ਹੋ ਗਈ ਜਦਕਿ 13 ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਜਾਣਕਾਰੀ ਮੁਤਾਬਕ ਪਿਕਅੱਪ ਵਿੱਚ ਮਜ਼ਦੂਰ ਸਵਾਰ ਸਨ ਜੋ ਕਿ ਵੇਟਰ ਵਜੋਂ ਜਲਾਲਾਵਾਦ ਵਿਆਹ ਸਮਾਗਮ ਵਿੱਚ ਸ਼ਾਮਿਲ ਹੋਣ ਜਾ ਰਹੇ ਸਨ ਤੇ ਜਦੋਂ ਉਹ ਫਿਰੋਜ਼ਪੁਰ ਦੇ ਮੋਹਨ ਦੇ ਉਤਾੜ ਦੇ ਨਜ਼ਦੀਕ ਪਹੁੰਚੇ ਤਾਂ ਉਹਨਾਂ ਦੀ ਪਿਕਅੱਪ ਕਾਰ ਦੀ ਕੈਂਟਰ ਨਾਲ ਟੱਕਰ ਹੋ ਗਈ।

ਇਸ ਹਾਦਸੇ ਦੌਰਾਨ 9 ਲੋਕਾਂ ਦੀ ਮੌਤ ਹੋ ਗਈ ਤੇ 13 ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਜ਼ਖਮੀਆਂ ਵਿੱਚੋਂ ਕਈਆਂ ਦੀ ਹਾਲਤ ਗੰਭਰੀ ਦੱਸੀ ਜਾ ਰਹੀ ਹੈ। ਮੌਕੇ ਤੇ ਮੌਜੂਦ ਰਾਹਗੀਰਾਂ ਨੇ ਜ਼ਖਮੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਤੇ ਪੁਲਿਸ ਨੂੰ ਸੂਚਨਾ ਦਿੱਤੀ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।












