Sunday, November 1, 2026
Home Latest ਨਿਸ਼ਾਨ ਸਾਹਿਬ ਦਾ ਕੱਪੜਾ ਬਦਲਣ ਸਮੇਂ ਉਚਾਈ ਤੋਂ ਡਿੱਗਣ ਕਾਰਨ ਵਿਅਕਤੀ ਦੀ...

ਨਿਸ਼ਾਨ ਸਾਹਿਬ ਦਾ ਕੱਪੜਾ ਬਦਲਣ ਸਮੇਂ ਉਚਾਈ ਤੋਂ ਡਿੱਗਣ ਕਾਰਨ ਵਿਅਕਤੀ ਦੀ ਮੌਤ

ਬਟਾਲਾ (ਦ ਸਟੈਲਰ ਨਿਊਜ਼)। ਬਟਾਲਾ ਦੇ ਇਤਿਹਾਸਿਕ ਗੁਰਦੁਆਰਾ ਕੰਧ ਸਾਹਿਬ ਗੁਰਦੁਆਰਾ ਵਿੱਚ ਪਾਰਟ ਟਾਈਮ ਨੌਕਰੀ ਕਰ ਰਹੇ ਵਿਅਕਤੀ ਦੀ ਨਿਸ਼ਾਨ ਸਾਹਿਬ ਦਾ ਕੱਪੜਾ ਬਦਲਣ ਸਮੇਂ ਉਚਾਈ ਤੋਂ ਡਿੱਗਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ  ਸਤਨਾਮ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਸਤਨਾਮ ਨਿਸ਼ਾਨ ਸਾਹਿਬ ਦਾ ਕੱਪੜਾ ਬਦਲ ਰਿਹਾ ਸੀ ਤੇ ਅਚਾਨਕ ਨਿਸ਼ਾਨ ਸਾਹਿਬ ਦੀ ਤਾਰ ਟੁੱਟਣ ਕਾਰਨ ਉਹ ਉਚਾਈ ਤੋਂ ਥੱਲੇ ਨਿਸ਼ਾਨ ਸਾਹਿਬ ਵਾਲੇ ਥੜੇ ਤੇ ਆ ਕੇ ਡਿੱਗ ਗਿਆ।

Advertisements

ਇਸ ਦੌਰਾਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਤੇ ਉਸਨੂੰ ਜ਼ਖਮੀ ਹਾਲਤ ਵਿੱਚ ਹਸਪਤਾਲ ਦਾਖਲ ਕਰਵਾਇਆ ਗਿਆ ਜਿੱਥੇ ਕਿ  ਉਸਦੀ ਇਲਾਜ਼ ਦੌਰਾਨ ਮੌਤ ਹੋ ਗਈ। ਸਤਨਾਮ ਦੀ ਮੌਤ ਦੀ ਖਬਰ ਸੁਣ ਕੇ ਪਰਿਵਾਰ ਮੈਬਰਾਂ ਤੇ ਪਿੰਡ ਵਾਸੀਆਂ ਵਿੱਚ ਸੋਂਗ ਦੀ ਲਹਿਰ ਪੈਦਾ ਹੋ ਗਈ।

LEAVE A REPLY

Please enter your comment!
Please enter your name here