
ਕਪੂਰਥਲਾ (ਦ ਸਟੈਲਰ ਨਿਊਜ਼)। ਕਪੂਰਥਲਾ ਵਿੱਚ ਕਬੱਡੀ ਖਿਡਾਰੀ ਦੀ ਸੜਕ ਹਾਦਸੇ ਦੌਰਾਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਸੁਖਜੀਤ ਸਿੰਘ ਉਮਰ 19 ਸਾਲਾਂ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਸੁਖਜੀਤ ਆਪਣੇ ਮੋਟਰਸਾਈਕਲ ਤੇ ਸਵਾਰ ਹੋ ਕੇ ਨਡਾਲਾ ਵੱਲ ਜਾ ਰਿਹਾ ਸੀ ਤਾਂ ਇਸ ਦੌਰਾਨ ਜਦੋਂ ਉਹ ਲੱਖਣ ਕੇ ਪੱਡਾ ਅਨਾਜ ਮੰਡੀ ਨਜ਼ਦੀਕ ਪਹੁੰਚਿਆਂ ਤਾਂ ਉਸਦਾ ਮੋਟਰਸਾਈਕਲ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾ ਗਿਆ।

ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਉਸਨੂੰ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਕਿ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਜਾਣਕਾਰੀ ਦਿੰਦੇ ਪਰਿਵਰਕ ਮੈਬਰਾਂ ਨੇ ਦੱਸਿਆ ਕਿ ਉਸਨੇ ਕੁੱਝ ਦਿਨਾਂ ਤੱਕ ਵਿਦੇਸ਼ ਜਾਣਾ ਸੀ ਤੇ ਉਸਤੋਂ ਪਹਿਲਾਂ ਹੀ ਇਹ ਹਾਦਸਾ ਹੋ ਗਿਆ। ਸੁਖਜੀਤ ਦੀ ਮੌਤ ਦੀ ਖਬਰ ਸੁਣ ਕੇ ਪਰਿਵਾਰਕ ਮੈਬਰਾਂ ਤੋ ਪਿੰਡ ਵਾਸੀਆਂ ਵਿੱਚ ਸੋਂਗ ਦੀ ਲਹਿਰ ਪੈਦਾ ਹੋ ਗਈ।












