Tuesday, November 3, 2026
Home Latest ਫਾਜ਼ਿਲਕਾ ਵਿੱਚ ਇਲੈਕਟ੍ਰਾਨਿਕ ਦੁਕਾਨ ਸੜ੍ਹ ਕੇ ਹੋਈ ਸੁਆਹ

ਫਾਜ਼ਿਲਕਾ ਵਿੱਚ ਇਲੈਕਟ੍ਰਾਨਿਕ ਦੁਕਾਨ ਸੜ੍ਹ ਕੇ ਹੋਈ ਸੁਆਹ

ਫਿਰੋਜ਼ਪੁਰ (ਦ ਸਟੈਲਰ ਨਿਊਜ਼)। ਫਿਰੋਜ਼ਪੁਰ ਦੇ ਫਾਜ਼ਿਲਕਾ ਹਾਈਵੇ ਤੇ ਇੱਕ ਇਲੈਕਟ੍ਰਾਨਿਕ ਦੀ ਦੁਕਾਨ ਵਿੱਚ ਬੀਤੀ ਦੇਰ ਰਾਤ ਅੱਗ ਲੱਗ ਗਈ। ਜਾਣਕਾਰੀ ਦਿੰਦਿਆਂ ਦੁਕਾਨ ਮਾਲਕ ਨੇ ਦੱਸਿਆ ਕਿ ਉਸਨੂੰ ਸਵੇਰੇ 4 ਵਜੇ ਦੇ ਕਰੀਬ ਫੋਨ ਆਇਆ ਕਿ ਉਸਦੀ ਦੁਕਾਨ ਵਿੱਚ ਅੱਗ ਲੱਗ ਗਈ ਹੈ ਤੇ ਪੂਰੀ ਤਰ੍ਹਾਂ ਦੇ ਨਾਲ ਸੜ ਚੁੱਕੀ ਹੈ।

Advertisements

ਮਾਲਕ ਨੇ ਦੱਸਿਆ ਕਿ ਦੁਕਾਨ ਵਿੱਚ ਪਿਆ ਕਰੀਬ ਤਿੰਨ ਲੱਖ ਦਾ ਸਮਾਨ ਸੜ੍ਹ ਕੇ ਸੁਆਹ ਹੋ ਗਿਆ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਅੱਗ ਲੱਗਣ ਦੀ ਸੂਚਨਾ ਫ਼ਾਇਰ ਬ੍ਰਿਗੇਡ ਨੂੰ ਦਿੱਤੀ ਗਈ ਤੇ ਫ਼ਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਮੌਕੇ ਤੇ ਪਹੁੰਚ ਕੇ ਅੱਗ ਤੇ ਕਾਬੂ ਪਾਇਆ। 

LEAVE A REPLY

Please enter your comment!
Please enter your name here