Monday, October 26, 2026
Home Latest ਟਰੈਕਟਰ ਟਰਾਲੀ ਚਾਲਕ ਨੇ 2 ਭਰਾਵਾਂ ਨੂੰ ਮਾਰੀ ਟੱਕਰ, 1 ਦੀ ਮੌਤ,...

ਟਰੈਕਟਰ ਟਰਾਲੀ ਚਾਲਕ ਨੇ 2 ਭਰਾਵਾਂ ਨੂੰ ਮਾਰੀ ਟੱਕਰ, 1 ਦੀ ਮੌਤ, 1 ਜ਼ਖਮੀ

ਜਲੰਧਰ (ਦ ਸਟੈਲਰ ਨਿਊਜ਼)। ਜਲੰਧਰ ਦੇ ਫੋਕਲ ਪੁਆਇੰਟ ਤੇ ਬਾਈਕ ਸਵਾਰ 2 ਭਰਾਵਾਂ ਨੂੰ ਟਰੈਕਰਟ ਟਰਾਲੀ ਵੱਲੋਂ ਟੱਕਰ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਹਾਦਸੇ ਦੌਰਾਨ 1 ਵਿਅਕਤੀ ਦੀ ਮੌਤ ਹੋ ਗਈ ਤੇ 1 ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਮ੍ਰਿਤਕ ਦੀ ਪਹਿਚਾਣ ਰਵੀ ਕੁਮਾਰ ਵਾਸੀ ਕਰਤਾਰਪੁਰ ਤੇ ਜ਼ਖਮੀ ਦੀ ਪਹਿਚਾਣ ਪ੍ਰਦੀਪ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਪ੍ਰਦੀਪ ਆਪਣੇ ਭਰਾ ਰਵੀ ਨਾਲ ਫੋਕਲ ਪੁਆਇੰਟ ਸਥਿਤ ਇੱਕ ਫੈਕਟਰੀ ਵਿੱਚ ਕੰਮ ਕਰਦਾ ਸੀ ਤੇ ਦੋਵੇਂ ਜਾਣੇ ਕਰਤਾਰਪੁਰ ਤੋਂ ਫੋਕਲ ਪੁਆਇੰਟ ਫੈਕਟਰੀ ਲਈ ਇੱਕੋ ਮੋਟਰਸਾਈਕਲ ਤੇ ਸਵਾਰ ਹੋ ਕੇ ਘਰੋਂ ਨਿਕਲੇ ਸਨ ਤੇ ਜਦੋਂ ਦੋਵੇਂ ਫੋਕਲ ਪੁਆਇੰਟ ਨਜ਼ਦੀਕ ਪਹੁੰਚੇ ਤਾਂ ਉੱਥੋਂ ਲੰਘ ਰਹੇ ਇੱਕ ਤੇਜ਼ ਰਫ਼ਤਾਰ ਟਰਾਲੀ ਚਾਲਕ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। 

Advertisements

ਟੱਕਰ ਇੰਨੀ ਭਿਆਨਕ ਸੀ ਕਿ ਦੋਵੇਂ ਨੀਚੇ ਡਿੱਗ ਗਏ ਤੇ ਟਰਾਲੀ ਦਾ ਇੱਕ ਟਾਇਰ ਰਵੀ ਦੇ ਉੱਪਰੋਂ ਲੰਘ ਗਿਆ, ਜਿਸਦੀ ਮੌਕੇ ਤੇ ਹੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਟਰਾਲੀ ਚਾਲਕ ਮੌਕੇ ਤੇ ਫਰਾਰ ਹੋ ਗਿਆ। ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜਿਆ ਤੇ ਜ਼ਖਮੀ ਹਾਲਤ ਵਿੱਚ ਪ੍ਰਦੀਪ ਨੂੰ ਇਲਾਜ਼ ਲਈ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਕਿ ਉਸਦਾ ਇਲਾਜ਼ ਚੱਲ ਰਿਹਾ ਹੈ।

LEAVE A REPLY

Please enter your comment!
Please enter your name here