Tuesday, October 20, 2026
Home Latest ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ‘ਚ ਬਣ ਰਹੇ ਪਟਵਾਰ ਸਟੇਸ਼ਨ ਦਾ...

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ‘ਚ ਬਣ ਰਹੇ ਪਟਵਾਰ ਸਟੇਸ਼ਨ ਦਾ ਲਿਆ ਜਾਇਜ਼ਾ

ਪਟਿਆਲਾ (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਪਟਿਆਲਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਬ-ਰਜਿਸਟਰਾਰ ਦਫ਼ਤਰ ਦੇ ਨਾਲ 7.65 ਕਰੋੜ ਰੁਪਏ ਦੀ ਲਾਗਤ ਨਵੇਂ ਉਸਾਰੇ ਜਾ ਰਹੇ ਦੋ-ਮੰਜ਼ਿਲੇ ਪਟਵਾਰ ਸਟੇਸ਼ਨ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਇਸ ਮੌਕੇ ਪੰਜਾਬ ਮੰਡੀ ਬੋਰਡ, ਜਿਸ ਵੱਲੋਂ ਇਸ ਕੰਪਲੈਕਸ ਦੀ ਉਸਾਰੀ ਕੀਤੀ ਜਾ ਰਹੀ ਹੈ ਦੇ ਕਾਰਜਕਾਰੀ ਇੰਜੀਨੀਅਰ ਅੰਮ੍ਰਿਤਪਾਲ ਸਿੰਘ ਤੇ ਹੋਰ ਅਧਿਕਾਰੀਆਂ ਪਾਸੋਂ ਪੂਰੇ ਕੰਪਲੈਕਸ ਦੀ ਜਾਣਕਾਰੀ ਹਾਸਲ ਕਰਦਿਆਂ ਹਦਾਇਤ ਕੀਤੀ ਕਿ ਇਸ ਇਮਾਰਤ ਨੂੰ 15 ਮਾਰਚ 2025 ਤੱਕ ਮੁਕੰਮਲ ਕੀਤਾ ਜਾਵੇ। ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਲੋਕਾਂ ਨੂੰ ਜਮੀਨ-ਜਾਇਦਾਦਾਂ ਨਾਲ ਸਬੰਧਤ ਮਾਲ ਵਿਭਾਗ ਦੀਆਂ ਸਾਰੀਆਂ ਸੇਵਾਵਾਂ ਇੱਕ ਹੀ ਛੱਤ ਹੇਠ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਵੱਲੋਂ ਪ੍ਰਦਾਨ ਕੀਤੇ ਗਏ ਫੰਡਾਂ ਨਾਲ ਇਸ ਇਮਾਰਤ ਦੀ ਉਸਾਰੀ ਪੰਜਾਬ ਮੰਡੀ ਬੋਰਡ ਵੱਲੋਂ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਇਸ ਮੌਕੇ ਇਮਾਰਤ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੰਮ ਦੀ ਗੁਣਵੱਤਾ ਨਾਲ ਕੋਈ  ਸਮਝੌਤਾ ਨਾ ਕੀਤਾ ਤੇ ਹਰੇਕ ਕੰਮ ਨਿਰਧਾਰਤ ਮਾਪਦੰਡਾਂ ‘ਤੇ ਪੂਰਾ ਖਰ੍ਹਾ ਉਤਰਨਾ ਚਾਹੀਦਾ ਹੈ।

Advertisements

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਇਸ ਨਵੇਂ ਪਟਵਾਰ ਸਟੇਸ਼ਨ ਵਿਖੇ ਪਟਵਾਰੀਆਂ ਲਈ 69 ਅਤੇ ਕਾਨੂੰਗੋਆਂ ਲਈ 7 ਕੈਬਿਨ ਬਣਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸਾਰੀ ਇਮਾਰਤ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਹੋਵੇਗੀ ਤੇ ਲੋਕਾਂ ਨੂੰ ਵੱਖ-ਵੱਖ ਪਟਵਾਰੀਆਂ ਦੇ ਦਫ਼ਤਰਾਂ ‘ਚ ਚੱਕਰ ਨਾ ਕੱਟਣੇ ਨਾ ਪੈਣ। ਇੱਥੇ ਪਖਾਨਿਆਂ ਤੇ ਪੀਣ ਵਾਲੇ ਪਾਣੀ ਦੀ ਸਹੂਲਤ ਸਮੇਤ ਦੂਸਰੀ ਮੰਜਿਲ ‘ਤੇ ਜਾਣ ਲਈ ਲਿਫ਼ਟ ਦੀ ਸਹੂਲਤ ਵੀ ਮੁਹੱਈਆ ਕਰਵਾਈ ਜਾਵੇਗੀ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਪਟਵਾਰ ਸਟੇਸ਼ਨ ਦੇ ਪਿਛਲੇ ਪਾਸੇ ਖਾਲੀ ਪਈ ਜਗ੍ਹਾ ਵਿੱਚ ਫੁੱਲ ਬੂਟੇ ਲਗਾਉਣ ਅਤੇ ਆਮ ਲੋਕਾਂ ਦੇ ਬੈਠਣ ਲਈ ਬੈਂਚ ਲਗਾਉਣ ਦੇ ਵੀ ਆਦੇਸ਼ ਦਿੱਤੇ। ਇਸ ਮੌਕੇ ਡੀ.ਐਸ.ਐਮ. ਸੁਖਮੰਦਰ ਸਿੰਘ, ਐਸ.ਡੀ.ਓ. ਪੰਕਜ ਕੁਮਾਰ, ਤਹਿਸੀਲ ਪਟਿਆਲਾ ਦੇ ਪ੍ਰਧਾਨ ਪਟਵਾਰੀ ਸੁਖਜਿੰਦਰ ਸਿੰਘ ਵੀ ਮੌਜੂਦ ਸਨ।

LEAVE A REPLY

Please enter your comment!
Please enter your name here